ਮਾਨਸਾ, 25 ਫਰਵਰੀ (ਸ.ਰਿ.)- ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਵਾਸੀਆਂ ਦਾ ਵਫ਼ਦ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਯੂਥ ਉਪ ਪ੍ਰਧਾਨ ਪ੍ਰਦੀਪ ਸ਼ਰਮਾ ਮਾਖਾ ਦੀ ਅਗਵਾਈ 'ਚ ਕਾਰਜ ਸਾਧਕ ਅਫ਼ਸਰ ਨੂੰ ਮਿਲਿਆ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਰਡ ਨੰ. 7 ਦੀ ਗਲੀ ਨੰ. 2 ਜ਼ਿਆਦਾ ਨੀਵੀਂ ਹੋਣ ਕਰ ਕੇ ਹਰ ਸਮੇਂ ਸੀਵਰੇਜ ਅਤੇ ਨਾਲੀਆਂ ਦਾ ਗੰਦਾ ਪਾਣੀ ਗਲੀ 'ਚ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਸਕੂਲੀ ਬੱਚਿਆਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਖ਼ਾਲੀ ਪਏ ਪਲਾਟਾਂ 'ਚ ਖੜ੍ਹਾ ਪਾਣੀ ਟੋਭਿਆਂ ਦਾ ਰੂਪ ਧਾਰਨ ਕਰ ਰਿਹਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ | ਉਨ੍ਹਾਂ ਗਲੀ ਨੂੰ ਉੱਚਾ ਕਰ ਕੇ ਬਣਾਉਣ ਦੀ ਮੰਗ ਕੀਤੀ | ਕਾਰਜ ਸਾਧਕ ਅਫ਼ਸਰ ਕੁਲਦੀਪ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਗਲੀ ਦਾ ਨਿਰਮਾਣ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ | ਇਸ ਮੌਕੇ ਰਮੇਸ਼ ਕੁਮਾਰ ਪਰੋਚਾ, ਕੁਕੂ ਤੁਰਕੀਆ, ਮਨਮੀਤ ਸਿੰਘ, ਸੁਖਦੇਵ ਸਿੰਘ, ਸੈਫੀ, ਮੈਗਲ ਆਦਿ ਹਾਜ਼ਰ ਸਨ |