22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਐਂਟੀ ਗੈਂਗਸਟਰ ਮੁਹਿੰਮ ਲਈ ਲੋਕ ਸਹਿਯੋਗ ਦੇਣ, ਸੂਚਨਾ ਦੇਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ-ਐਸ. ਐਸ. ਪੀ.

Ad Position 21
No active advertisement
ਅਜੀਤ ਡੈਸਕ 27-02-2026
ਬੁਢਲਾਡਾ, 26 ਫਰਵਰੀ (ਸੁਨੀਲ ਮਨਚੰਦਾ)-ਨਸ਼ਿਆਂ ਨੂੰ ਨੱਥ ਪਾਉਣ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਲਗਾਤਾਰ ਸੈਮੀਨਾਰ, ਪ੍ਰਹਾਰ, ਐਕਸ਼ਨ ਰਾਹੀਂ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਬੁਢਲਾਡਾ ਵਿਖੇ ਐਸ. ਐਸ. ਪੀ. ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਐਂਟੀ ਗੈਂਗਸਟਰ ਦੇ ਬੈਨਰ ਹੇਠ ਲੋਕਾਂ ਦੀ ਰਾਏ ਜਾਣਨ ਲਈ ਹੈਲਪ ਲਾਇਨ ਨੰਬਰ ਜਾਰੀ ਕਰਦਿਆ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ ਕਰਨ ਲਈ ਲੋਕ ਸਹਿਯੋਗ ਦੇਣ | ਡੀ. ਆਈ. ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਕਿਹਾ ਕਿ ਆਮ ਜਨਤਾ ਦੇ ਸਹਿਯੋਗ ਨਾਲ ਹਰ ਸਮੱਸਿਆ ਦਾ ਹੱਲ ਸੰਭਵ ਹੈ | ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲੇ੍ਹ 'ਚ ਨਸ਼ਿਆਂ ਦੇ ਯੁੱਧ ਦੌਰਾਨ 500 ਸਮਗਲਰਾਂ ਨੂੰ ਜੇਲ੍ਹਾਂ 'ਚ ਭੇਜਿਆ ਗਿਆ ਹੈ ਅਤੇ ਸੈਂਕੜੇ ਐਨ. ਡੀ. ਪੀ. ਸੀ. ਐਕਟ ਅਧੀਨ ਮੁਕੱਦਮੇ ਦਰਜ ਕੀਤੇ ਗਏ ਹਨ | ਸੈਫ਼ ਪੰਜਾਬ ਐਂਟੀ ਡਰੱਗ ਹੈਲਪ ਲਾਇਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਕਾਰਜ ਲਈ ਵਟਸਐਪ ਨੰਬਰ 97791-00200 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ ਤਾਂ ਕਿ ਨਸ਼ਿਆਂ ਤੇ ਅਪਰਾਧੀਆਂ ਨੂੰ ਠੱਲ੍ਹ ਪਾਈ ਜਾ ਸਕੇ | ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਗੈਂਗਸਟਰਾਂ ਵਲੋਂ ਆਉਣ ਵਾਲੀਆਂ ਧਮਕੀਆਂ ਸੰਬੰਧੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ | ਜਿਸ ਲਈ ਹੈਲਪ ਲਾਇਨ ਨੰ. 93946-93946 ਜਾਰੀ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਐਂਟੀ ਗੈਂਗਸਟਰ ਹੈਲਪ ਲਾਇਨ 'ਤੇ ਇਤਲਾਹ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਤੇ ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਇਸ ਮੌਕੇ ਹਲਕਾ ਵਿਧਾਇਕ ਬੁੱਧ ਰਾਮ, ਡੀ. ਐਸ. ਪੀ. ਸਿਕੰਦਰ ਸਿੰਘ ਚੀਮਾ, ਐਸ. ਐਚ. ਓ. ਸ਼ਹਿਰੀ ਕਮਲਦੀਪ ਸਿੰਘ, ਥਾਣਾ ਮੁਖੀ ਸਦਰ ਗੁਰਪ੍ਰੀਤ ਕੌਰ, ਥਾਣਾ ਮੁਖੀ ਬਰੇਟਾ ਮੇਲਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਆਗੂ ਭਗਵੰਤ ਸਿੰਘ ਸਮਾਓਾ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਆਰ.ਐਮ.ਪੀ. ਡਾਕਟਰਾਂ ਖ਼ਿਲਾਫ਼ ਆਏ ਫ਼ੈਸਲੇ ਸੰਬੰਧੀ ਮੈਡੀਕਲ ਪ੍ਰੈਕਟੀਸ਼ਨਰ ਨੇ ਕੀਤੀ ਮੀਟਿੰਗ
Ad Position 24