22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਜ਼ਦੂਰ ਆਗੂ ਭਗਵੰਤ ਸਿੰਘ ਸਮਾਓਾ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 27-02-2026
ਮਾਨਸਾ, 26 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਕਾਂਗਰਸ ਆਗੂ ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਦਿੱਲੀ ਦੇ ਇੰਦਰਾ ਕਾਂਗਰਸ ਭਵਨ ਵਿਖੇ ਮੁਲਾਕਾਤ ਕੀਤੀ | ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੀ ਰਾਮ ਜੀ ਦੇ ਨਾਂਅ ਹੇਠ ਮਨਰੇਗਾ ਰੁਜ਼ਗਾਰ ਨੂੰ ਖ਼ਤਮ ਕਰਨ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਨੂੰ ਤੇਜ਼ ਕਰਨ ਲਈ ਕਿਹਾ | ਉਨ੍ਹਾਂ ਆਖਿਆ ਕਿ ਮੋਰਚਾ ਇਸ ਕਾਰਜ ਲਈ ਹਰ ਮੋੜ 'ਤੇ ਸਾਥ ਦੇਵੇਗਾ | 'ਅਜੀਤ' ਨਾਲ ਗੱਲਬਾਤ ਕਰਦਿਆਂ ਸਮਾਓਾ ਨੇ ਦੱਸਿਆ ਕਿ ਰਾਹੁਲ ਗਾਂਧੀ ਨਾਲ ਭਾਰਤ, ਅਮਰੀਕਾ ਵਪਾਰਕ ਸਮਝੌਤੇ ਕਰਨ, ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ, ਮਨਰੇਗਾ ਰੁਜ਼ਗਾਰ ਗਰੰਟੀ ਕਾਨੂੰਨ ਨੂੰ ਬਚਾਉਣ ਸਮੇਤ ਯੂ ਜੀ ਸੀ ਦੇ ਨਵੇਂ ਨਿਯਮਾਂ ਦੀ ਬਹਾਲੀ, ਨਵੀਂ ਸਿੱਖਿਆ ਨੀਤੀ, ਨਵੇਂ ਬਿਜਲੀ ਬਿੱਲ, ਬੇਜ਼ਮੀਨੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ, ਸਮੁੱਚੇ ਦੇਸ਼ ਵਿਚ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਵਾਉਣ, ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ ਅਤੇ ਪੰਜਾਬ ਦੀ 'ਆਪ' ਸਰਕਾਰ ਵਲੋਂ ਅੰਦੋਲਨਕਾਰੀ ਕਿਸਾਨਾਂ ਉੱਪਰ ਕੀਤੇ ਅਣਮਨੁੱਖੀ ਤਸ਼ੱਦਦ ਮੁੱਦਿਆਂ 'ਤੇ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸ੍ਰੀ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੇਸ਼ ਭਰ 'ਚ ਮਨਰੇਗਾ ਬਚਾਓ ਸੰਗਰਾਮ ਚਲਾ ਰਹੀ ਹੈ ਤੇ 28 ਫਰਵਰੀ ਨੂੰ ਬਰਨਾਲਾ ਵਿਖੇ ਮਨਰੇਗਾ ਬਚਾਓ ਸੰਗਰਾਮ ਰੈਲੀ 'ਚ ਮੋਰਚੇ ਦੇ ਕਾਰਕੁਨ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਮਿਲਣੀ ਮੌਕੇ ਮੱਖਣ ਸਿੰਘ ਰਾਮਗੜ੍ਹ, ਨਿੱਕਾ ਸਿੰਘ ਬਹਾਦਰਪੁਰ, ਰੋਹੀ ਸਿੰਘ ਗੋਬਿੰਦਗੜ੍ਹ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ 'ਸਟਾਕ ਮਾਰਕੀਟ ਰਾਹੀਂ ਸਿੱਖਦੇ ਹੋਏ ਕਮਾਓ' ਵਿਸ਼ੇ 'ਤੇ ਸਿਖਲਾਈ ਵਰਕਸ਼ਾਪ ਅਗਲੀ ਖ਼ਬਰ ਐਂਟੀ ਗੈਂਗਸਟਰ ਮੁਹਿੰਮ ਲਈ ਲੋਕ ਸਹਿਯੋਗ ਦੇਣ, ਸੂਚਨਾ ਦੇਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ-ਐਸ. ਐਸ. ਪੀ.
Ad Position 24