22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਟੈਲੀ-ਮਾਨਸ ਹੈਲਪਲਾਈਨ ਤੇ ਆਭਾ ਆਈ. ਡੀ. ਸੰਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 27-02-2026
ਮਾਨਸਾ, 26 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਜ਼ਿਲੇ੍ਹ ਦੀਆਂ ਸਮੂਹ ਸਿਹਤ ਸੰਸਥਾਵਾਂ, ਆਮ ਆਦਮੀ ਕਲੀਨਿਕ, ਨਸ਼ਾ ਛਡਾਊ ਕੇਂਦਰ ਤੇ ਓਟ ਸੈਂਟਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ | ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਤੇ ਪ੍ਰੋਗਰਾਮ ਅਫ਼ਸਰਾਂ ਨੂੰ ਸਰਕਾਰ ਵਲੋਂ ਮਿਥੇ ਗਏ ਸਿਹਤ ਟੀਚਿਆਂ ਨੂੰ ਸਮਾਂਬੱਧ 100 ਫੀਸਦੀ ਪੂਰਾ ਕਰਨ ਦੀ ਹਦਾਇਤ ਦੇਣ ਦੇ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰ ਕੇ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ | ਉਨ੍ਹਾਂ ਟੈਲੀ-ਮਾਨਸ ਹੈਲਪਲਾਈਨ ਰਾਹੀਂ ਮਾਨਸਿਕ ਸਿਹਤ ਸਮੱਸਿਆਵਾਂ ਦਾ ਹੱਲ ਕਰਨ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਵੱਧ ਤੋਂ ਵੱਧ ਆਭਾ ਆਈ. ਡੀ. ਬਣਾਉਣ ਲਈ ਜਾਗਰੂਕ ਕਰਨ ਸੰਬੰਧੀ ਵੀ ਹਦਾਇਤ ਕੀਤੀ ਤਾਂ ਜੋ ਮਰੀਜ਼ਾਂ ਨੂੰ ਲੰਮੀਆਂ ਲਾਈਨਾਂ ਤੋਂ ਨਿਜਾਤ ਮਿਲ ਸਕੇ | ਮੀਟਿੰਗ ਦੌਰਾਨ ਡਾ. ਰਾਏ ਨੇ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼, ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਆਦਿ ਪ੍ਰੋਗਰਾਮਾਂ ਸੰਬੰਧੀ ਵਿਸਥਾਰ ਸਹਿਤ ਸਮੀਖਿਆ ਕੀਤੀ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਡਾ. ਗੁਰਮੇਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਜਗਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਰਸਤੇ 'ਚੋਂ ਦਰੱਖਤ ਪੁਟਵਾਉਣ ਲਈ ਵਣ ਵਿਭਾਗ ਮਾਨਸਾ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ 'ਸਟਾਕ ਮਾਰਕੀਟ ਰਾਹੀਂ ਸਿੱਖਦੇ ਹੋਏ ਕਮਾਓ' ਵਿਸ਼ੇ 'ਤੇ ਸਿਖਲਾਈ ਵਰਕਸ਼ਾਪ
Ad Position 24