ਮਾਨਸਾ, 26 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਿਸਾਨ ਯੂਨੀਅਨ ਵਲੋਂ ਸਥਾਨਕ ਵਣ ਵਿਭਾਗ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਸੂਬਾ ਆਗੂ ਗੁਰਜੰਟ ਸਿੰਘ ਮਾਨਸਾ ਤੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਕੁੱਲਰੀਆਂ-ਭਾਵਾ ਨਹਿਰ ਦੇ ਕਿਨਾਰੇ ਕਿਸਾਨਾਂ ਦੇ ਖੇਤਾਂ ਨੂੰ ਜਾਣ ਵਾਲੇ ਰਸਤੇ ਵਿਚ ਵਿਭਾਗ ਦੇ ਦਰੱਖਤ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਸ ਦੀ ਮਿਣਤੀ ਵੀ ਕਰ ਲਈ ਗਈ ਸੀ, ਜਿਸ ਤੋਂ ਬਾਅਦ ਨਹਿਰ ਵੀ ਪੱਕੀ ਹੋ ਚੁੱਕੀ ਹੈ ਪਰ ਦਰੱਖਤਾਂ ਨੂੰ ਨਹੀਂ ਪੁੱਟਿਆ ਗਿਆ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਵਣ ਵਿਭਾਗ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਹਾਲੇ ਤੱਕ ਵਿਭਾਗ ਵਲੋਂ ਦਰਖਤਾਂ ਨੂੰ ਪੁੱਟਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ | ਉਕਤ ਆਗੂਆਂ ਨੇ ਦੱਸਿਆ ਕਿ ਵਿਭਾਗ ਵਲੋਂ ਵਿਸ਼ਵਾਸ ਦਿਵਾਉਣ 'ਤੇ ਧਰਨਾ ਚੁੱਕ ਲਿਆ | ਇਸ ਮੌਕੇ ਭੋਲਾ ਸਿੰਘ ਸਮਾਓਾ, ਪੰਜਾਬ ਸਿੰਘ ਅਕਲੀਆ, ਨਰਿੰਦਰ ਕੌਰ ਬੁਰਜ ਹਮੀਰਾ, ਕਰਨੈਲ ਸਿੰਘ ਮਾਨਸਾ, ਰਣਜੀਤ ਸਿੰਘ ਤਾਮਕੋਟ, ਅਮਰੀਕ ਸਿੰਘ ਕੋਟਧਰਮੂ, ਜਗਤਾਰ ਸਿੰਘ ਸਹਾਰਨਾ, ਅਮੋਲਕ ਸਿੰਘ ਖੀਵਾ, ਸੁਖਚਰਨ ਸਿੰਘ ਦਾਨੇਵਾਲੀਆ, ਛੱਜੂ ਸਿੰਘ ਸਰਪੰਚ, ਅਜੈਬ ਸਿੰਘ ਨੰਗਲ ਕਲਾਂ, ਗੋਰਾ ਸਿੰਘ ਤਲਵੰਡੀ ਅਕਲੀਆ, ਬਲਵਿੰਦਰ ਸਿੰਘ ਘਰਾਂਗਣਾ, ਅਜੈਬ ਸਿੰਘ ਭੈਣੀਬਾਘਾ ਆਦਿ ਹਾਜ਼ਰ ਸਨ | ਓਧਰ ਦੂਜੇ ਪਾਸੇ ਵਣ ਵਿਭਾਗ ਦੇ ਰੇਂਜ ਅਫ਼ਸਰ ਨੇ ਕਿਹਾ ਕਿ ਹਾਈ ਕੋਰਟ ਵਲੋਂ ਦਰੱਖਤਾਂ ਨੂੰ ਨਾ ਪੁੱਟਣ ਦੇ ਆਦੇਸ਼ ਜਾਰੀ ਹਨ ਪਰ ਫਿਰ ਵੀ ਉਹ ਕਿਸਾਨਾਂ ਦੇ ਇਸ ਮਸਲੇ ਨੂੰ ਲੈ ਕੇ ਵਿਭਾਗ ਤੋਂ ਮਨਜ਼ੂਰੀ ਲੈਣਗੇ |