22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਜ਼ਦੂਰ ਦੀ ਮੌਤ ਦੇ ਮਾਮਲੇ 'ਚ ਪਨਗਰੇਨ ਦੇ ਇੰਸਪੈਕਟਰ ਸਮੇਤ ਕਈਆਂ ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 27-02-2026
ਮਾਨਸਾ, 26 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਣਕ ਦੀ ਢੋਆ-ਢੁਆਈ ਕਰ ਰਹੇ ਮਜ਼ਦੂਰ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਦੇ ਮਾਮਲੇ 'ਚ ਥਾਣਾ ਸਦਰ ਮਾਨਸਾ ਪੁਲਿਸ ਨੇ ਖ਼ਰੀਦ ਏਜੰਸੀ ਪਨਗਰੇਨ ਦੇ ਇੰਸਪੈਕਟਰ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਕਾਬਲੇ ਗ਼ੌਰ ਰਹੇ ਬੀਤੇ ਕੱਲ੍ਹ ਨੌਜਵਾਨ ਗੁਰਜੰਟ ਸਿੰਘ (22) ਵਾਸੀ ਦਲੇਲ ਸਿੰਘ ਵਾਲਾ ਦੀ ਮੌਤ ਹੋ ਗਈ ਸੀ | ਪਰਿਵਾਰਕ ਮੈਂਬਰਾਂ ਦਾ ਦੋਸ਼ ਸੀ ਕਿ ਕੁਝ ਵਿਅਕਤੀਆਂ ਨੇ ਸਰਕਾਰੀ ਕਣਕ ਨਿੱਜੀ ਫ਼ੈਕਟਰੀ 'ਚ ਉਤਾਰਨ ਦਾ ਦਬਾਅ ਬਣਾਇਆ ਗਿਆ ਅਤੇ ਉੱਥੇ ਉਕਤ ਨੌਜਵਾਨ ਦੀ ਮੌਤ ਹੋ ਗਈ | ਕਾਰਵਾਈ ਕਰਵਾਉਣ ਲਈ ਉਨ੍ਹਾਂ ਮਾਨਸਾ ਖੁਰਦ-ਖਿਆਲਾ ਕਲਾਂ ਸੰਪਰਕ ਸੜਕ 'ਤੇ ਧਰਨਾ ਲਗਾਉਣ ਉਪਰੰਤ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਸੀ | ਪੁਲਿਸ ਨੇ ਕਿਰਨਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਲੇਲ ਸਿੰਘ ਵਾਲਾ ਦੇ ਬਿਆਨਾਂ 'ਤੇ ਰਾਜੇਸ਼ ਕੁਮਾਰ ਉਰਫ਼ ਰਾਜੂ ਇੰਸਪੈਕਟਰ ਪਨਗਰੇਨ, ਕੇਵਲ ਸਿੰਘ ਮੁਨਸ਼ੀ ਪਨਗਰੇਨ ਗੁਦਾਮ, ਆਟਾ ਫ਼ੈਕਟਰੀ ਮਲਕਪੁਰ ਖਿਆਲਾ ਦੇ ਮਾਲਕ ਵਰੂਣ ਜਿੰਦਲ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਕਥਿਤ ਦੋਸ਼ੀ ਗਿ੍ਫ਼ਤ ਤੋਂ ਬਾਹਰ ਹਨ |
Ad Position 22
No active advertisement
ਪਿਛਲੀ ਖ਼ਬਰ ਰੈਪਿਡ ਐਕਸ਼ਨ ਫੋਰਸ ਵਲੋਂ ਝੁਨੀਰ 'ਚ ਕੱਢਿਆ ਫਲੈਗ ਮਾਰਚ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24