ਬੁਢਲਾਡਾ, 26 ਫਰਵਰੀ (ਸਵਰਨ ਸਿੰਘ ਰਾਹੀ)-ਬੀ. ਐਨ. ਗੁਰੂਕੁਲ ਇੰਟਰਨੈਸ਼ਨਲ ਸਕੂਲ ਬੁਢਲਾਡਾ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਸੱਭਿਆਚਾਰਕ ਤੇ ਸਿੱਖਿਆਤਮਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ | ਸਰਸਵਤੀ ਵੰਦਨਾ ਨਾਲ ਸ਼ੁਰੂ ਹੋਏ ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ 'ਚ ਪੰਜਾਬ ਤੇ ਪਾਕਿਸਤਾਨ ਦੀ ਸਾਂਝੀ ਵਿਰਾਸਤ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਕੋਰੀਓਗ੍ਰਾਫੀ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ | ਵਿਦਿਆਰਥੀਆਂ ਗਤਕਾ ਪੇਸ਼ਕਾਰੀ ਸਮੇਤ ਪੰਜਾਬੀ ਸੱਭਿਆਚਾਰ ਦੀ ਰੂਹ ਨੂੰ ਦਰਸਾਉਂਦੀਆਂ ਭੰਗੜਾ ਅਤੇ ਗਿੱਧਾ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪ੍ਰੋਗਰਾਮ ਦੀ ਸਿਖਰ ਹੋ ਨਿੱਬੜੀਆਂ | ਇਸੇ ਤਰ੍ਹਾਂ ਵੱਖ-ਵੱਖ ਰਾਜਾਂ ਦੇ ਲੋਕ ਨਾਚ, ਨਾਟਕਾਂ ਤੇ ਸਕਿੱਟਾਂ ਨੇ ਵੀ ਸਮਾਗਮ ਨੂੰ ਚਾਰ ਚੰਨ ਲਗਾਏ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਕਿਹਾ ਕਿ ਸਿੱਖਿਆ ਦੇ ਨਾਲ ਸੱਭਿਆਚਾਰਕ ਗਤੀਵਿਧੀਆਂ ਵਿਦਿਆਰਥੀਆਂ ਦੀ ਪ੍ਰਤਿਭਾ ਤੇ ਆਤਮ-ਵਿਸ਼ਵਾਸ ਦੇ ਨਿਰਮਾਣ ਲਈ ਬਹੁਤ ਜ਼ਰੂਰੀ ਹਨ | ਪਿ੍ੰਸੀਪਲ ਡਾ. ਦੀਪਿਕਾ ਸਿੰਗਲਾ ਨੇ ਸਕੂਲ ਦੀਆਂ ਉਪਲਬਧੀਆਂ ਬਾਰੇ ਸਾਲਾਨਾ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ | ਵਾਈਸ ਪਿ੍ੰਸੀਪਲ ਸੁਖਦੀਪ ਕੌਰ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਸਭਨਾਂ ਦਾ ਧੰਨਵਾਦ ਕੀਤਾ |