ਭਾਕਿਯੂ (ਉਗਰਾਹਾਂ) ਨੇ ਕੀਤੀ ਲਾਮਬੰਦੀ ਮੀਟਿੰਗ
ਅਜੀਤ ਡੈਸਕ
28-02-2026
ਝੁਨੀਰ, 27 ਫਰਵਰੀ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਫ਼ਤਿਹਪੁਰ ਵਿਖੇ ਮੀਟਿੰਗ ਕੀਤੀ ਗਈ | ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ 'ਤੇ ਬਠਿੰਡਾ ਜ਼ਿਲ੍ਹੇ ਦੀ ਐਸ. ਐਸ. ਪੀ. ਜੋਤੀ ਯਾਦਵ ਵਲੋਂ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੀਤਾ ਤਸ਼ੱਦਦ ਨਿੰਦਣਯੋਗ ਹੈ | ਉਨ੍ਹਾਂ ਦੱਸਿਆ ਕਿ 6 ਮਾਰਚ ਨੂੰ ਬਠਿੰਡਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਉਨ੍ਹਾਂ ਮੰਗ ਕੀਤੀ ਕਿ ਐਸ.ਐਸ.ਪੀ. ਤੇ ਹੋਰ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ | ਇਸ ਮੌਕੇ ਸੁਖਵਿੰਦਰ ਸਿੰਘ, ਭੀਮ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ, ਦੌਲੀ ਸਿੰਘ ਆਦਿ ਹਾਜ਼ਰ ਸਨ |