ਲਿਬਰੇਸ਼ਨ ਵਲੋਂ ਰਣਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਦੀ ਨਿੰਦਾ
ਅਜੀਤ ਡੈਸਕ
28-02-2026
ਮਾਨਸਾ, 27 ਫਰਵਰੀ (ਸ.ਰਿ.)- ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਨੇ ਗੁਰਦਾਸਪੁਰ ਪੁਲਿਸ ਵਲੋਂ ਦੋਰਾਂਗਲਾ ਥਾਣੇ ਦੀ ਬਾਰਡਰ ਏਰੀਏ ਦੀ ਚੌਕੀ ਵਿਚ ਦੋ ਪੁਲਿਸ ਮੁਲਾਜ਼ਮਾਂ ਨੂੰ ਕਤਲ ਕਰਨ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤੇ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਕਤਲ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ, ਸੂਬਾ ਸਟੈਂਡਿੰਗ ਕਮੇਟੀ ਮੈਂਬਰ ਰੁਲਦੂ ਸਿੰਘ ਮਾਨਸਾ, ਸੁਖਦਰਸ਼ਨ ਸਿੰਘ ਨੱਤ ਨੇ ਪੂਰੇ ਕਾਂਡ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਰਣਜੀਤ ਸਿੰਘ ਨੂੰ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਤਲ ਕੇਸ ਦਰਜ਼ ਨਾ ਕੀਤਾ ਗਿਆ ਤਾਂ ਇਨਸਾਫ਼ਪਸੰਦ ਜਥੇਬੰਦੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਅੰਦੋਲਨ ਛੇੜਨ ਲਈ ਮਜਬੂਰ ਹੋਣਗੀਆਂ |