28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਇੰਜੀਨੀਅਰਜ਼ ਆਈ.ਟੀ.ਆਈ. ਮਾਨਸਾ ਕੈਂਚੀਆਂ ਤੇ ਭੈਣੀਬਾਘਾ ਵਲੋਂ ਪਲੇਸਮੈਂਟ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 28-02-2026
ਮਾਨਸਾ, 27 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਇੰਜੀਨੀਅਰਜ਼ ਆਈ. ਟੀ. ਆਈ. ਮਾਨਸਾ ਕੈਂਚੀਆਂ ਅਤੇ ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਵਲੋਂ ਸਾਂਝੇ ਤੌਰ 'ਤੇ ਪਲੇਸਮੈਂਟ ਕੈਂਪ ਲਗਾਇਆ ਗਿਆ | ਨਾਮੀ ਉਦਯੋਗਿਕ ਸੰਸਥਾ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ (ਸਵਰਾਜ ਡਿਵਿਜ਼ਨ, ਪਲਾਂਟ-3) ਅਤੇ ਵਰਧਮਾਨ ਯਾਰਨਜ਼ ਐਂਡ ਥ੍ਰੇਡਜ਼ ਲਿਮਟਿਡ ਲੁਧਿਆਣਾ ਦੀ ਐਚ. ਆਰ. ਟੀਮ ਨੇ ਭਾਗ ਲਿਆ | ਮੇਲੇ ਦਾ ਲਾਭ ਲੈਣ ਲਈ ਵੱਖ-ਵੱਖ ਟਰੇਡਾਂ ਅਤੇ ਸਕਿੱਲ ਕੋਰਸਾਂ ਨਾਲ ਸਬੰਧਿਤ 120 ਦੇ ਕਰੀਬ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ, ਜਿਨ੍ਹਾਂ 'ਚੋਂ 50 ਦੇ ਕਰੀਬ ਉਮੀਦਵਾਰਾਂ ਨੂੰ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਚੁਣਿਆ ਗਿਆ | ਪਿ੍ੰਸੀਪਲ ਹਰਪ੍ਰੀਤ ਸਿੰਘ ਤੇ ਆਈ. ਟੀ. ਆਈ. ਮਾਨਸਾ ਕੈਂਚੀਆਂ ਦੇ ਪਿ੍ੰਸੀਪਲ ਅਮਨ ਗਰਗ ਨੇ ਕਿਹਾ ਕਿ ਸੰਸਥਾ ਦਾ ਮਕਸਦ ਉਮੀਦਵਾਰਾਂ ਨੂੰ ਗੁਣਵੱਤਾਪੂਰਨ ਤਕਨੀਕੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਉਦਯੋਗ ਨਾਲ ਜੋੜਨਾ ਹੈ | ਚੇਅਰਮੈਨ ਮਨਜੀਤ ਸਿੰਘ ਨੇ ਕਿਹਾ ਕਿ ਤਕਨੀਕੀ ਸਿੱਖਿਆ ਨੌਜਵਾਨਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੈ | ਸੰਸਥਾਵਾਂ ਦਾ ਉਦੇਸ਼ ਉਮੀਦਵਾਰਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਕਰ ਕੇ ਉਨ੍ਹਾਂ ਨੂੰ ਰੋਜ਼ਗਾਰ ਯੋਗ ਬਣਾਉਣਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ 'ਚ ਅਜਿਹੇ ਪਲੇਸਮੈਂਟ ਕੈਂਪ ਲਗਾਤਾਰ ਕਰਵਾਏ ਜਾਣਗੇ | ਇਸ ਮੌਕੇ ਪ੍ਰੀਤਇੰਦਰ ਕੌਰ, ਸਿਕੰਦਰ ਸਿੰਘ, ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ, ਅਰਸ਼ਪ੍ਰੀਤ ਕੌਰ, ਗੁਰਜੀਤ ਕੌਰ, ਰਾਜਵੀਰ ਕੌਰ, ਬਲਕਰਨ ਸਿੰਘ, ਪ੍ਰਦੀਪ ਸਿੰਘ, ਜੈਸੀਨ ਖਾਨ, ਨਵਪ੍ਰੀਤ ਸਿੰਘ, ਜਗਮੋਹਨ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਿਭਾਗ ਵਰਕਰ ਯੂਨੀਅਨ ਦਾ ਵਫ਼ਦ ਵਣ ਮੰਡਲ ਅਫ਼ਸਰ ਨੂੰ ਮਿਲਿਆ <br/> ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਮਧੂ ਮੱਖੀ ਪਾਲਣ ਤੇ ਕਿੱਤਾ ਮੁੱਖੀ ਸਿਖਲਾਈ ਕੋਰਸ ਕਰਵਾਇਆ <br/>
Ad Position 24