28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮਾਨਸਾ ਜ਼ਿਲੇ੍ਹ ਦੇ ਨਵੇਂ ਚੁਣੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਸਹੁੰ ਚੁਕਾਈ <br/>

Ad Position 21
No active advertisement
ਅਜੀਤ ਡੈਸਕ 28-02-2026
ਮਾਨਸਾ, 27 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਥਾਨਕ ਬੱਚਤ ਭਵਨ ਵਿਖੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ ਭਾਰਤੀ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ ਗਈ | ਸਹੁੰ ਚੁਕਵਾਉਣ ਦੀ ਰਸਮ ਏ.ਡੀ.ਸੀ. (ਵਿਕਾਸ) ਆਕਾਸ਼ ਬਾਂਸਲ ਨੇ ਨਿਭਾਈ | ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਹਾਜ਼ਰ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਪੇਂਡੂ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਨੁਮਾਇੰਦਿਆਂ ਦਾ ਫ਼ਰਜ਼ ਬਣਦਾ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਸਮੁੱਚੇ ਲੋਕਾਂ ਦੀ ਸੇਵਾ ਕਰਨ | ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਖਿਆ ਕਿ ਫ਼ਖਰ ਵਾਲੀ ਗੱਲ ਇਹ ਹੈ ਕਿ ਮਾਨਸਾ ਜ਼ਿਲ੍ਹਾ ਵਿੱਦਿਆ, ਖੇਡਾਂ ਅਤੇ ਸਮਾਜਿਕ ਖੇਤਰਾਂ 'ਚ ਮੋਹਰੀ ਹੈ ਅਤੇ ਹੁਣ ਪੰਚਾਇਤੀ ਨੁਮਾਇੰਦੇ ਆਪੋ-ਆਪਣੇ ਇਲਾਕਿਆਂ 'ਚ ਰਿਕਾਰਡ ਤੋੜ ਵਿਕਾਸ ਕਰਵਾ ਕੇ ਵਿਕਾਸ ਪੱਖੋਂ ਵੀ ਰਾਜ 'ਚ ਪਹਿਲੇ ਨੰਬਰ 'ਤੇ ਲੈ ਕੇ ਆਉਣ | ਸਹੁੰ ਚੁੱਕਣ ਵਾਲੇ ਮੈਂਬਰਾਂ 'ਚ ਸ਼ਾਮਿਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਤੋਂ ਇਲਾਵਾ ਅਧਿਕਾਰੀ ਤੇ ਪਤਵੰਤੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵਲੋਂ ਤਿੱਖਾ ਸੰਘਰਸ਼ ਲੜਨ ਦਾ ਐਲਾਨ <br/> ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਗਰਿੱਡ ਦਾਤੇਵਾਸ ਬਿਜਲੀ ਬਰੇਕਰ ਦਾ ਉਦਘਾਟਨ <br/>
Ad Position 24