ਮਾਨਸਾ, 27 ਫਰਵਰੀ (ਸ. ਰਿ.)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਦੇ ਵਫ਼ਦ ਵਲੋਂ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਹਿੰਦੁਸਤਾਨ ਪੱਧਰ 'ਤੇ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪ੍ਰਮੁੱਖ ਸਕੱਤਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਮਾਖਾ ਨੇ ਦੱਸਿਆ ਕਿ ਜਥੇਬੰਦੀ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਠੇਕੇ 'ਤੇ ਕੰਮ ਕਰਦੇ ਮੁਲਾਜ਼ਮ ਪੱਕੇ ਕੀਤੇ ਜਾਣ, ਖਾਲੀ ਅਸਾਮੀਆਂ 'ਤੇ ਪੱਕੀ ਭਰਤੀ ਕੀਤੀ ਜਾਵੇ, ਐਫ.ਡੀ.ਆਰ.ਡੀ.ਏ. ਬਿੱਲ ਰੱਦ ਕਰ ਕੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | ਚਾਰੇ ਲੇਬਰ ਕੋਡ ਕਾਨੂੰਨ ਰੱਦ ਕੀਤੇ ਜਾਣ, ਸਮੂਹ ਵਿਭਾਗਾਂ ਵਿਚ ਪੱਕੀ ਭਰਤੀ ਕੀਤੀ ਜਾਵੇ, ਰਹਿੰਦੀਆਂ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰ ਕੇ ਰਹਿੰਦਾ ਬਕਾਇਆ ਜਾਰੀ