03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਰਜਿਸਟਰੇਸ਼ਨ ਪੱਖੋਂ ਮਾਨਸਾ ਸੂਬੇ ਭਰ 'ਚੋਂ ਮੋਹਰੀ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026

ਮਾਨਸਾ, 2 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਪ੍ਰਕਿਰਿਆ 'ਚ ਜ਼ਿਲ੍ਹੇ ਨੇ ਸੂਬੇ 'ਚ ਮੋਹਰੀ ਸਥਾਨ ਹਾਸਿਲ ਕੀਤਾ ਹੈ | ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟਰੇਸ਼ਨ 'ਚ ਤੇਜ਼ੀ ਦਰਜ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਵਲੋਂ ਸਬੰਧਿਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਇਕੱਤਰਤਾ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ 'ਚ ਲਿਆਉਣਾ ਹੈ | ਉਨ੍ਹਾਂ ਦੱਸਿਆ ਕਿ ਪੰਚਾਇਤ ਸਕੱਤਰ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਸਾਂਝੇ ਤੌਰ 'ਤੇ ਪਿੰਡਾਂ ਅਤੇ ਮੁਹੱਲਿਆਂ 'ਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ, ਤਾਂ ਜੋ ਰਜਿਸਟਰੇਸ਼ਨ 'ਚ ਹੋਰ ਤੇਜ਼ੀ ਲਿਆਂਦੀ ਜਾ ਸਕੇ | ਸਬ-ਡਵੀਜ਼ਨਾਂ 'ਚ ਸਬੰਧਿਤ ਉਪਮੰਡਲ ਮੈਜਿਸਟਰੇਟ ਨਿੱਜੀ ਤੌਰ 'ਤੇ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਅੱਗੇ ਆਉਣ ਤਾਂ ਜੋ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪਿਉ-ਪੁੱਤ ਦੀ ਜੋੜੀ ਨੇ ਪੰਜਾਬ 'ਚੋਂ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਡੀ.ਸੀ. ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ <br/>
Ad Position 24