ਬੋਹਾ, 2 ਮਾਰਚ (ਪ.ਪ.)-ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਚਾਈਲਡ ਲਾਈਨ ਮੈਂਬਰਾਂ ਅਤੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਬੋਹਾ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ | ਕਾਊਾਸਲਰ ਰਜਿੰਦਰ ਕੁਮਾਰ ਵਰਮਾ ਨੇ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣਾ ਅਪਰਾਧ ਹੈ ਅਤੇ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਹੈ | ਉਨ੍ਹਾਂ ਮਾਪਿਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਅਤੇ ਉਨ੍ਹਾਂ ਨੂੰ ਸਕੂਲ ਦਾਖਲ ਕਰਵਾਉਣਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਜੇਕਰ ਬਾਲ ਮਜ਼ਦੂਰੀ ਦਾ ਮਾਮਲਾ ਸਾਹਮਣੇ ਆਵੇ ਤਾਂ ਤੁਰੰਤ ਸਬੰਧਿਤ ਵਿਭਾਗ ਜਾਂ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦਿੱਤੀ ਜਾਵੇ |