ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਾਈ ਭਾਗੋ ਕਾਲਜ ਰੱਲਾ ਵਿਖੇ 'ਨਸ਼ਿਆਂ ਦੀ ਰੋਕਥਾਮ' ਸੰਬੰਧੀ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 04-03-2026

ਜੋਗਾ, 3 ਮਾਰਚ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ 'ਨਸ਼ਿਆਂ ਦੀ ਰੋਕਥਾਮ' ਸਬੰਧੀ ਸੈਮੀਨਾਰ ਕਰਵਾਇਆ ਗਿਆ | ਮੁੱਖ ਮਹਿਮਾਨ ਮਨਮੋਹਨ ਸਿੰਘ ਔਲਖ ਐਸ. ਪੀ. (ਡੀ.) ਮਾਨਸਾ ਅਤੇ ਜਸਵੀਰ ਸਿੰਘ ਚਹਿਲ ਐਸ. ਐਚ. ਓ. ਥਾਣਾ ਜੋਗਾ ਨੇ ਨਸ਼ਿਆਂ ਕਾਰਨ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਅਤੇ ਸੇਵਨ ਦੋਵੇਂ ਗੰਭੀਰ ਅਪਰਾਧ ਹਨ, ਜਿਸ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ | ਉਨ੍ਹਾਂ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਪ੍ਰੋਗਰਾਮ ਅਫ਼ਸਰ ਸ਼ਰਨਜੀਤ ਸਿੰਘ ਤੇ ਬੀ. ਐਸ. ਸੀ ਭਾਗ ਪਹਿਲਾ ਦੀ ਵਿਦਿਆਰਥਣ ਗੁਰਕੋਮਲ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਆਦਤ ਮਨੁੱਖ ਦੇ ਸਰੀਰਕ, ਮਾਨਸਿਕ ਅਤੇ ਆਰਥਿਕ ਜੀਵਨ ਨੂੰ ਬਰਬਾਦ ਕਰ ਦਿੰਦੀ ਹੈ, ਇਸ ਲਈ ਨੌਜਵਾਨਾਂ ਨੂੰ ਆਪਣੀ ਊਰਜਾ ਪੜ੍ਹਾਈ, ਖੇਡਾਂ ਅਤੇ ਰਚਨਾਤਮਿਕ ਗਤੀਵਿਧੀਆਂ ਵੱਲ ਮੋੜਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਤੇ ਦੇਸ਼ ਦੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਅਗਲੀ ਖ਼ਬਰ ਸਮੂਹਿਕ ਵਿਆਹ ਉਤਸਵ ਦੀਆਂ ਤਿਆਰੀਆਂ ਸੰਬੰਧੀ ਸੰਸਥਾ ਦੀ ਮੀਟਿੰਗ <br/>
Ad Position 24
No active advertisement