ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਿੳਾੂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ 7 ਨੂੰ

Ad Position 21
No active advertisement
ਅਜੀਤ ਡੈਸਕ 04-03-2026
ਮਾਨਸਾ, 3 ਮਾਰਚ (ਵਿ.ਪ੍ਰਤੀ)- ਪੰਜਾਬ ਰਿਟਾਇਰਡ ਮਿੳਾੂਸੀਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਮਿੳਾੂਸੀਪਲ ਵਰਕਰਜ਼ ਯੂਨੀਅਨ ਦੇ ਸੂਬਾ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ਦੀ ਨਿਗਰਾਨੀ ਹੇਠ 7 ਮਾਰਚ ਨੂੰ ਸਵੇਰੇ 11 ਵਜੇ ਤਲਵੰਡੀ ਭਾਈ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਕਈ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ਉਪਰੰਤ 2-2 ਜਾਂ 3-3 ਸਾਲਾਂ ਤੋਂ ਬਕਾਇਆ ਪਈਆਂ ਇਨਕੁਆਰੀਆਂ ਦੀ ਆੜ 'ਚ ਮੁਲਾਜ਼ਮਾਂ ਨੂੰ ਐਨ.ਓ.ਸੀ. ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ | ਪਿਛਲੇ ਦਿਨਾਂ 'ਚ ਸਰਕਾਰ ਵਲੋਂ ਭੇਜੀ ਗਈ ਐਕਸਾਈਜ਼ ਅਤੇ ਵੈਟ ਦੀ ਰਕਮ 'ਚੋਂ ਮੁਲਾਜ਼ਮਾਂ ਨੂੰ ਬਣਦਾ ਹਿੱਸਾ ਨਾ ਦੇ ਕੇ ਰਕਮ ਨੂੰ ਹੋਰ ਕੰਮਾਂ ਲਈ ਵਰਤਿਆ ਗਿਆ ਹੈ, ਜਿਸ ਸਬੰਧੀ ਸਰਕਾਰ ਨੂੰ ਗੱਲਬਾਤ ਦੌਰਾਨ ਜਾਣੂ ਕਰਵਾ ਕੇ ਬਣਦੀ ਕਾਰਵਾਈ ਦੀ ਮੰਗ 'ਤੇ ਵੀ ਵਿਚਾਰ ਕੀਤਾ ਜਾਵੇਗਾ | ਉਕਤ ਤੋਂ ਇਲਾਵਾ ਦੋਨਾਂ ਯੂਨੀਅਨਾਂ ਦੀ ਸੂਬਾ ਪੱਧਰੀ ਚੋਣ ਕਰਵਾਉਣ 'ਤੇ ਵੀ ਫ਼ੈਸਲਾ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸੁਣਨ ਦਿਵਸ ਹਫ਼ਤੇ ਮੌਕੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਬੁਢਲਾਡਾ ਹਸਪਤਾਲ 'ਚ ਵੱਡੀ ਲਾਪਰਵਾਹੀ ਬੱਚੇ ਨੇ ਕੁੱਖ 'ਚ ਹੀ ਤੋੜਿਆ ਦਮ
Ad Position 24
No active advertisement