ਮਾਨਸਾ, 3 ਮਾਰਚ (ਵਿ.ਪ੍ਰਤੀ)- ਸਥਾਨਕ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਕੰਨਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਸੁਣਨ ਸ਼ਕਤੀ ਦਿਵਸ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਡਾ. ਵਿਕਰਮ ਸਿੰਘ ਵਲੋਂ ਮਰੀਜ਼ਾਂ ਦੇ ਕੰਨਾਂ ਦੀ ਸੁਣਨ ਸ਼ਕਤੀ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਵਾਉਣ ਦੇ ਨਾਲ ਹੀ ਸਮੇਂ-ਸਮੇਂ 'ਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ 60 ਸਾਲ ਦੀ ਉਮਰ ਤੋਂ ਵੱਧ ਹਰ ਵਿਅਕਤੀ ਨੂੰ ਆਪਣੇ ਕੰਨਾਂ ਦੀ ਜਾਂਚ ਕਰਵਾਉਣੀ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 8 ਮਾਰਚ ਤੱਕ ਜਾਰੀ ਰਹੇਗੀ |