19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅਪਰਾਧਨਾਮਾ ਮਾਨਸਾ

Ad Position 21
No active advertisement
ਅਜੀਤ ਡੈਸਕ 04-03-2026


ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 6 ਖ਼ਿਲਾਫ਼ ਮੁਕੱਦਮਾ ਦਰਜ
ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾੲਾੀ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਨੇ ਦੱਸਿਆ ਕਿ ਥਾਣਾ ਸਰਦੂਲਗੜ੍ਹ ਪੁਲਿਸ ਨੇ ਰਛਪਾਲ ਸਿੰਘ ਵਾਸੀ ਝੰਡਾ ਖ਼ੁਰਦ ਕੋਲੋਂ 24 ਬੋਤਲਾਂ ਠੇਕਾ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
12 ਗ੍ਰਾਮ ਚਿੱਟਾ ਬਰਾਮਦ-ਥਾਣਾ ਸ਼ਹਿਰੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਗਗਨਦੀਪ ਸਿੰਘ ਅਤੇ ਸੁਖਵੀਰ ਸਿੰਘ ਵਾਸੀ ਮਾਨਸਾ ਕੋਲੋਂ 6 ਗ੍ਰਾਮ ਅਤੇ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਰਾਕੁਰ ਵਾਸੀ ਬੁਢਲਾਡਾ ਕੋਲੋਂ ਵੀ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
ਨਸ਼ੀਲੀਆਂ ਗੋਲੀਆਂ ਫੜੀਆਂ-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਾਲੂ ਅਤੇ ਅਜੀਤ ਸਿੰਘ ਵਾਸੀ ਮਾਨਸਾ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |


Ad Position 22
No active advertisement
ਪਿਛਲੀ ਖ਼ਬਰ 29ਵਾਂ ਕਲਾ ਕਿਤਾਬ ਮੇਲਾ 22 ਤੋਂ ਤਿਆਰੀਆਂ ਸੰਬੰਧੀ ਇਕੱਤਰਤਾ ਅਗਲੀ ਖ਼ਬਰ ਵਿਸ਼ਵ ਸੁਣਨ ਦਿਵਸ ਹਫ਼ਤੇ ਮੌਕੇ ਜਾਗਰੂਕਤਾ ਕੈਂਪ
Ad Position 24