ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਖਾਲੀ ਪਲਾਟਾਂ 'ਚ ਕੂੜਾ ਕਰਕਟ ਤੇ ਗੰਦੇ ਪਾਣੀ ਦੇ ਨਿਕਾਸ ਲਈ ਡੀ.ਸੀ. ਵਲੋਂ ਵਿਸ਼ੇਸ਼ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 04-03-2026
ਮਾਨਸਾ, 3 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲੇ੍ਹ 'ਚ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਅਗਾੳਾੂ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼ ਸਫ਼ਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ | ਆਪਣੀ ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ | ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮਾਨਸਾ ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਯਕੀਨੀ ਬਣਾਉਣਗੇ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾਣ | ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ਼ ਸਫ਼ਾਈ ਦਾ ਕੰਮ ਨਗਰ ਕੌਂਸਲ ਜਾਂ ਨਗਰ ਪੰਚਾਇਤ ਵਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ਼ ਸਫ਼ਾਈ 'ਤੇ ਹੋਣ ਵਾਲੇ ਖ਼ਰਚ ਦੀ ਰਿਕਵਰੀ ਪਲਾਟ ਦੇ ਕਾਬਜ਼/ਮਾਲਕ ਤੋਂ ਕੀਤੀ ਜਾਵੇ | ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਪਰਿਆਸ ਵੈੱਲਫੇਅਰ ਟਰੱਸਟ ਨੇ ਡਿਵਾਈਡਰਾਂ ਨੂੰ ਰੰਗ ਕੀਤਾ <br/> ਅਗਲੀ ਖ਼ਬਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮਾਮਲੇ ਦਰਜ ਕਰਨ ਦੀ ਹਦਾਇਤ <br/> ਖਾਲੀ ਪਲਾਟਾਂ 'ਚ ਕੂੜਾ ਕਰਕਟ ਤੇ ਗੰਦੇ ਪਾਣੀ ਦੇ...
Ad Position 24
No active advertisement