ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅਕਾਲੀ ਦਲ ਦੀ ਹਲਕਾ ਪੱਧਰੀ ਰੈਲੀ ਲਈ ਪਿੰਡਾਂ ਵਿਚ ਲਾਮਬੰਦੀ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 04-03-2026
ਨਥਾਣਾ, 3 ਮਾਰਚ (ਗੁਰਦਰਸ਼ਨ ਲੁੱਧੜ): ਸ਼੍ਰੋਮਣੀ ਅਕਾਲੀ ਦਲ ਵਲੋਂ 7 ਮਾਰਚ ਨੂੰ ਗੋਨਿਆਣਾ ਮੰਡੀ ਵਿਖੇ ਰੱਖੀ ਗਈ 'ਪੰਜਾਬ ਬਚਾਓ' ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਵਲੋਂ ਬਲਾਕ ਨਥਾਣਾ ਦੇ ਪਿੰਡਾਂ ਵਿਚ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ | ਇਸ ਸੰਬੰਧੀ ਨਾਥਪੁਰਾ, ਗੰਗਾ, ਗਿੱਦੜ, ਪੂਹਲਾ ਅਤੇ ਹੋਰਨਾਂ ਪਿੰਡਾਂ ਵਿਚ ਕੀਤੀਆਂ ਗਈਆਂ ਲਾਮਬੰਦੀ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਬੀਤੇ 9 ਸਾਲ ਦੇ ਸਮੇਂ ਤੋਂ ਸਰਕਾਰਾਂ ਦੀ ਨਾਂਅਹਿਲੀਅਤ ਕਰਨ ਸੰਤਾਪ ਹੰਢਾਉਂਦੇ ਆ ਰਹੇ ਹਨ | ਪਿੰਡਾਂ/ਸ਼ਹਿਰਾਂ ਵਿਚ ਵਿਕਾਸ ਦੇ ਕੰਮ ਠੱਪ ਪਏ ਹਨ, ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੀ ਖੱਜਲ-ਖੁਆਰੀ ਸਿਖ਼ਰਾਂ 'ਤੇ ਪਹੁੰਚ ਗਈ ਹੈ | ਸਿਹਤ ਅਤੇ ਸਿੱਖਿਆ ਖੇਤਰਾਂ ਦਾ ਮਾੜਾ ਹਾਲ ਹੋ ਗਿਆ ਹੈ | ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਪੰਜਾਬ ਦੀ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਲੋਕਾਂ ਦੀ ਪੂਰੀ ਤਰ੍ਹਾਂ ਅਣਦੇਖੀ ਕਰ ਚੁੱਕੀ ਹੈ ਅਤੇ ਉਸ ਰਾਜਕਾਲ ਦੌਰਾਨ ਵਿਸਾਰੇ ਗਏ ਲੋਕ ਹਿੱਤਾਂ ਦਾ ਜ਼ਿਕਰ ਕਰਨ ਦੀ ਬਜਾਏ ਨਵੇਂ ਪੱਤੇ ਸੁੱਟ ਕੇ ਲੋਕਾਂ ਨੂੰ ਗੁਮਰਾਹ ਕਰਨ ਵਿਚ ਲੱਗੀ ਹੋਈ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਅੱਜ ਕੱਲ੍ਹ ਜਿੱਥੇ ਸੂਬੇ ਵਿਚ ਅਮਨ ਕਾਨੂੰਨ ਪੱਖੋਂ ਅਰਾਜਕਤਾ ਫੈਲਾਈ ਹੋਈ ਹੈ, ਉੱਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਹੋਇਆ ਹੈ | ਅਕਾਲੀ ਆਗੂਆਂ ਨੇ ਲਾਮਬੰਦੀ ਮੀਟਿੰਗਾਂ ਦੌਰਾਨ ਲੋਕਾਂ ਨੂੰ 7 ਮਾਰਚ ਦੀ 'ਪੰਜਾਬ ਬਚਾਓ' ਰੈਲੀ ਵਿਚ ਸ਼ਾਮਿਲ ਹੋਣ ਵਾਸਤੇ ਗੋਨਿਆਣਾ ਮੰਡੀ ਪਹੁੰਚਣ ਦਾ ਸੱਦਾ ਦਿੱਤਾ | ਪਾਰਟੀ ਦੀਆਂ ਲਾਮਬੰਦੀ ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਹਲਕੇ ਦੇ ਮੁੱਖ ਸੇਵਾਦਾਰ ਡਾਕਟਰ ਦਲਜੀਤ ਸਿੰਘ ਗੁਰੂ, ਸੀਨੀਅਰ ਯੂਥ ਆਗੂ ਗੁਰਲਾਭ ਸਿੰਘ ਢੇਲਵਾਂ, ਸਰਕਲ ਜਥੇਦਾਰ ਗੁਰਤੇਜ ਸਿੰਘ ਨਥਾਣਾ, ਇੰਦਰਜੀਤ ਸਿੰਘ ਪੂਹਲਾ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ | ਬਲਾਕ ਨਥਾਣਾ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਵਲੋਂ ਪਾਰਟੀ ਆਗੂਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਗੋਨਿਆਣਾ ਮੰਡੀ ਦੀ 'ਪੰਜਾਬ ਬਚਾਓ' ਰੈਲੀ ਲਈ ਉਹ ਕਾਫ਼ਲੇ ਬੰਨ੍ਹ ਕੇ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੁਵਾ ਸੰਸਦ-2026 ਕਰਵਾਇਆ ਅਗਲੀ ਖ਼ਬਰ 27ਵਾਂ ਕੋਟਫੱਤਾ ਕਬੱਡੀ ਕੱਪ 10, 11 ਤੇ 12 ਮਾਰਚ ਨੂੰ
Ad Position 24
No active advertisement