27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਵਾਂਗੇ-ਸੁਖਬੀਰ

Ad Position 21
No active advertisement
ਅਜੀਤ ਡੈਸਕ 06-03-2026
ਝੁਨੀਰ (ਮਾਨਸਾ), 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ/ਸੰਜੀਵ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਰਾਜ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰ ਕੇ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ | ਅਨਾਜ ਮੰਡੀ ਝੁਨੀਰ ਵਿਖੇ ਸਰਦੂਲਗੜ੍ਹ ਹਲਕੇ ਦੀ ਵਿਸ਼ਾਲ ਇਕੱਠ ਵਾਲੀ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਜੰਮ ਕੇ ਆਲੋਚਨਾ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਬਦਲਾਅ ਦੇ ਨਾਂਅ 'ਤੇ ਆਈ ਆਪ ਸਰਕਾਰ ਨੇ ਸੂਬੇ ਨੂੰ ਹਰ ਖੇਤਰ 'ਚ ਪਿਛਾਂਹ ਸੁੱਟ ਦਿੱਤਾ ਹੈ ਜਦਕਿ ਅਮਨ ਕਾਨੂੰਨ ਦੀ ਸਥਿਤੀ ਗੜਬੜਾਈ ਹੋਈ ਹੈ | ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਵਿਸ਼ਵ ਪੱਧਰੀ ਸੜਕਾਂ, ਅਜਿਹਾ ਸਕੂਲੀ ਢਾਂਚਾ ਜਿਸ ਵਿਚ ਬੱਚੇ ਕੱਲ੍ਹ ਦੇ ਆਗੂ ਬਣਨ/ਆਧੁਨਿਕ ਹਸਪਤਾਲ ਤੇ ਮੈਡੀਕਲ ਕਾਲਜ ਚਾਹੁੰਦੇ ਹਨ ਤਾਂ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ | ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰੀ ਮੁਲਾਜ਼ਮਾਂ ਨੂੰ ਲਾਭ ਦੇਣ ਵਾਸਤੇ ਵਚਨਬੱਧ ਹੈ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ 'ਤੇ ਵਿਸ਼ਵਾਸ ਕਰ ਕੇ ਉਸ ਨੂੰ ਵੋਟਾਂ ਪਾਈਆਂ ਅਤੇ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਸਾਡੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਘਰ ਨੇੜੇ ਹੀ ਤਾਇਨਾਤੀ ਵਾਸਤੇ ਪ੍ਰਣਾਲੀ ਤਿਆਰ ਕੀਤੀ ਜਾਵੇਗੀ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਲ ਹੀ ਛੇਤੀ ਤਨਖ਼ਾਹਾਂ ਵਿਚ ਵਾਧਾ ਯਕੀਨੀ ਬਣਾਇਆ ਜਾਵੇਗਾ | ਸੁਖਬੀਰ ਨੇ ਕਿਹਾ ਕਿ ਘੱਗਰ ਦਰਿਆ ਜਿਹੜੇ ਸਰਦੂਲਗੜ੍ਹ ਵਰਗੇ ਹਲਕਿਆਂ ਨੂੰ ਮਾਰ ਮਾਰਦਾ ਹੈ, ਉਸ ਨੂੰ ਚੈਨਲਾਈਜ਼ ਕੀਤਾ ਜਾਵੇਗਾ ਅਤੇ ਪਾਰਟੀ ਦੀ ਸਰਕਾਰ ਬਣਨ 'ਤੇ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਵਾਸਤੇ ਰਾਖਵੀਂਆਂ ਰੱਖਣ ਅਤੇ ਯਕੀਨੀ ਬਣਾਵਾਂਗੇ ਕਿ ਪੰਜਾਬ ਵਿਚ ਲੱਗਣ ਵਾਲੇ ਉਦਯੋਗ 75 ਫ਼ੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣ | ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਸਰਦੂਲਗੜ੍ਹ ਵਿਚ ਵਿਆਪਕ ਵਿਕਾਸ ਕਾਰਜ ਕੀਤੇ ਗਏ ਹਨ | ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਵਿਕਾਸ ਹਮੇਸ਼ਾ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੇ ਕੰਮਾਂ ਦੇ ਲੇਖੇ-ਜੋਖੇ ਖ਼ੁਦ ਕਰਿਆ ਕਰਨ ਨਾ ਕਿ ਵਿਰੋਧੀਆਂ ਦੇ ਗੁਮਰਾਹਕੁਨ ਪ੍ਰਚਾਰ 'ਚ ਆਉਣ | ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਹਲਕਾ ਵਾਸੀਆਂ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਕੱਠ ਕਰਨ ਵਾਲਾ ਰਿਕਾਰਡ ਤੋੜ ਦਿੱਤਾ ਹੈ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਬਲਵੀਰ ਸਿੰਘ ਬੀਰੋਕੇ, ਜਤਿੰਦਰ ਸਿੰਘ ਸੋਢੀ, ਸੁਰਜੀਤ ਸਿੰਘ ਰਾਏਪੁਰ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਗੁਰਪ੍ਰੀਤ ਸਿੰਘ ਚਹਿਲ, ਅਸ਼ੋਕ ਕੁਮਾਰ ਡਬਲੂ, ਨੌਹਰ ਚੰਦ ਤਾਇਲ, ਹਰਮਨਜੀਤ ਸਿੰਘ ਭੰਮਾ, ਐਡਵੋਕੇਟ ਗੁਰਇਕਬਾਲ ਸਿੰਘ, ਹਰਮੇਲ ਸਿੰਘ ਰਾਮਾਨੰਦੀ, ਬੌਬੀ ਜੈਨ, ਗੁਰਸੇਵਕ ਸਿੰਘ ਸਾਹਨੇਵਾਲੀ, ਰੇਸ਼ਮ ਸਿੰਘ ਬਣਾਂਵਾਲੀ, ਪ੍ਰੇਮ ਕੁਮਾਰ ਸਿੰਗਲਾ, ਨਛੱਤਰ ਸਿੰਘ ਲਾਲਿਆਂਵਾਲੀ, ਮੇਵਾ ਸਿੰਘ ਬਾਂਦਰ, ਸੁਰਜੀਤ ਸਿੰਘ ਬਾਜੇਵਾਲਾ, ਪ੍ਰੇਮ ਸਿੰਘ ਖਿਆਲੀ ਚਹਿਲਾਂਵਾਲੀ, ਰਾਜਵੰਤ ਸਿੰਘ ਝੇਰਿਆਂਵਾਲੀ, ਬਲਦੇਵ ਸਿੰਘ ਸਿਰਸੀਵਾਲਾ, ਨਵਜੋਤ ਸਿੰਘ ਟਾਂਡੀਆਂ, ਹਰਪ੍ਰੀਤ ਕੌਰ ਝੁਨੀਰ ਆਦਿ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਗਿ੍ਫਤਾਰ ਅਗਲੀ ਖ਼ਬਰ ਅੱਜ ਸਾੜੀ ਜਾਵੇਗੀ ਪੰਜਾਬ ਸਰਕਾਰ ਦੀ ਅਰਥੀ <br/> ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਸਕੀਮ ਦੇ ਅਧੂਰੇ ਨੋਟੀਫ਼ਿਕੇਸ਼ਨ...
Ad Position 24