ਮਾਨਸਾ, 5 ਮਾਰਚ (ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਨੇ ਪਾਰਟੀ ਆਗੂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਐਡਵੋਕੇਟ ਕੇ. ਐਸ. ਮਠਾੜੂ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ | ਦੋਵੇਂ ਨੌਜਵਾਨ ਟਕਸਾਲੀ ਵਰਕਰ ਹਨ ਅਤੇ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ | ਉਨ੍ਹਾਂ ਦੀ ਨਿਯੁਕਤੀ ਦਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਇਸਤਰੀ ਵਿੰਗ ਦੀ ਪ੍ਰਧਾਨ ਕਰਮਜੀਤ ਕੌਰ ਸਮਾਓਾ, ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਆਦਿ ਨੇ ਸਵਾਗਤ ਕੀਤਾ ਹੈ |