ਮਾਨਸਾ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਦੀ ਮਾਲਵਾ ਜੋਨ ਦੀ ਇਕੱਤਰਤਾ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਭਖਦੇ ਕਿਸਾਨੀ ਮੁੱਦਿਆਂ 'ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਕਿਰਤੀਆਂ ਨੂੰ ਅਪੀਲ ਕੀਤੀ ਕਿ ਹੱਕਾਂ ਦੀ ਪ੍ਰਾਪਤੀ ਲਈ ਅੰਦੋਲਨ 'ਚ ਭਾਗ ਲੈਣ | ਕਿਸਾਨ ਆਗੂ ਨੇ ਪਿਛਲੇ ਦਿਨੀਂ ਭਾਕਿਯੂ ਉਗਰਾਹਾਂ ਦੇ ਕਾਰਕੁਨਾਂ 'ਤੇ ਬਠਿੰਡਾ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਦੱਸਿਆ ਕਿ ਐਸ. ਐਸ. ਪੀ. ਖ਼ਿਲਾਫ਼ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਬਠਿੰਡਾ ਵਿਖੇ ਕੀਤੇ ਜਾ ਰਹੇ ਵੱਡੇ ਇਕੱਠ 'ਚ ਯੂਨੀਅਨ ਦੇ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ | 10 ਮਾਰਚ ਨੂੰ ਟਰੇਡ ਯੂਨੀਅਨਾਂ ਦੀ ਰੈਲੀ ਦੌਰਾਨ ਬਰਨਾਲਾ ਵਿਖੇ ਵੱਡੀ ਗਿਣਤੀ ਵਰਕਰ ਸ਼ਾਮਿਲ ਹੋਣਗੇ | ਇਸ ਮੌਕੇ ਗੁਰਨਾਮ ਸਿੰਘ ਭੀਖੀ, ਨਰਿੰਦਰ ਕੌਰ ਬੁਰਜ ਹਮੀਰਾ, ਗੋਰਾ ਸਿੰਘ ਭੈਣੀਬਾਘਾ, ਸਵਰਨ ਸਿੰਘ ਨਵਾਂਗਾਓਾ, ਭੋਲਾ ਸਿੰਘ ਸਮਾਓਾ, ਗੁਰਜੀਤ ਸਿੰਘ ਜੈਤੋ, ਜੁਗਰਾਜ ਸਿੰਘ ਮਲੋਟ, ਜੱਗਾ ਸਿੰਘ ਬਦਰਾ, ਰਾਮਫਲ ਸਿੰਘ ਚੱਕ ਅਲੀਸ਼ੇਰ, ਕਰਨੈਲ ਸਿੰਘ ਮਾਨਸਾ, ਇੰਦਰਜੀਤ ਸਿੰਘ ਮੁਕਤਸਰ ਆਦਿ ਹਾਜ਼ਰ ਸਨ |