ਬੁਢਲਾਡਾ, 5 ਮਾਰਚ (ਰਾਹੀ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ 8 ਮਾਰਚ ਨੂੰ ਮੋਹਾਲੀ ਵਿਖੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਤਿਆਰੀਆਂ ਦੇ ਸਬੰਧ ਵਿਚ ਬਲਾਕ ਬੁਢਲਾਡਾ ਦੇ ਆਗੂਆਂ ਦੀ ਮੀਟਿੰਗ ਸੀ. ਪੀ. ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਮਲਕੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੋਈ | ਬੁਲਾਰਿਆਂ ਨੇ ਕਿਹਾ ਕਿ ਨਵੰਬਰ 2022 'ਚ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਵੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ, ਜਿਸ ਕਾਰਨ ਕਰਮਚਾਰੀਆਂ ਵਿਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਭਜੋਤ ਸਿੰਘ, ਪਰਗਟ ਸਿੰਘ, ਰਾਜੇਸ਼ ਬੁਢਲਾਡਾ, ਵਿਜੇ ਕੁਮਾਰ, ਜਗਸੀਰ ਸਿੰਘ ਰਾਏਕੇ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਵਦੀਪ ਕਾਠ, ਜਗਸੀਰ ਸਿੰਘ, ਰਣਜੀਤ ਸਿੰਘ, ਨਵਦੀਪ ਕਾਠ, ਅਮਰਜੀਤ ਸਿੰਘ, ਦਰਸ਼ਨ ਸਿੰਘ, ਜਗਦੀਸ਼ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ |