28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਵਿਧਾਨ ਸਭਾ ਚੋਣਾਂ 'ਚ ਔਰਤਾਂ ਅਹਿਮ ਭੂਮਿਕਾ ਨਿਭਾਉਣ-ਹਰਸਿਮਰਤ ਕੌਰ ਬਾਦਲ

Ad Position 21
No active advertisement
ਅਜੀਤ ਡੈਸਕ 06-03-2026
ਬੁਢਲਾਡਾ, 5 ਮਾਰਚ (ਸੁਨੀਲ ਮਨਚੰਦਾ)-ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਅÏਰਤਾਂ ਦੀ ਭੂਮਿਕਾ ਅਹਿਮ ਹੋਵੇਗੀ | ਇਹ ਪ੍ਰਗਟਾਵਾ ਇੱਥੇ ਅÏਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਰਦਿਆਂ ਸੱਦਾ ਦਿੱਤਾ ਕਿ ਉਹ ਹੁਣੇ ਤੋਂ ਚੋਣਾਂ ਲਈ ਤਿਆਰ ਰਹਿਣ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵਲੋਂ ਬੂਥ ਪੱਧਰ 'ਤੇ ਬਣਾਈਆਂ ਜਾ ਰਹੀਆਂ ਬੂਥ ਕਮੇਟੀਆਂ 'ਚ ਅÏਰਤਾਂ ਅਤੇ ਨੌਜਵਾਨ ਲੜਕੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਪਾਰਟੀ ਦੀਆਂ ਅÏਰਤਾਂ ਭਲਾਈ ਸਕੀਮਾਂ ਅਤੇ ਯੋਜਨਾਵਾਂ ਨੂੰ ਘਰ ਘਰ ਪਹੁੰਚਾ ਸਕਣ | ਉਨ੍ਹਾਂ ਦੋਸ਼ ਲਗਾਇਆ ਕਿ ਆਪ ਵਲੋਂ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵਲੋਂ ਅਪਣਾਈ ਗਈ ਨੀਤੀ ਸਾਮ ਦਾਮ ਦੰਡ ਭੇਦ ਦੀ ਨੀਤੀ ਰਾਹੀਂ ਲੋਕਾਂ 'ਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਜਿਸ ਨੂੰ ਅਕਾਲੀ ਦਲ ਕਦੇ ਵੀ ਸਫਲ ਨਹੀਂ ਹੋਣ ਦੇਣਗੇ | ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਰਾਜ ਦੀ ਅਮਨ ਕਾਨੂੰਨ ਦੀ ਸਥਿਤੀ ਗੜਬੜਾ ਚੁੱਕੀ ਹੈ | ਇਸ ਮੌਕੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਕੌਰ ਕੁਲਾਣਾ, ਸੁਖਵਿੰਦਰ ਕੌਰ ਸੁੱਖੀ, ਨੀਲਮ ਰਾਣੀ ਬਰੇਟਾ, ਸੁਖਦੀਪ ਕੌਰ, ਜਸਪ੍ਰੀਤ ਕੌਰ, ਗੁਲਜਾਰ ਕੌਰ, ਜਤਿੰਦਰਪਾਲ ਕੌਰ, ਪੰਮੀ ਕੌਰ, ਕੌਂਸਲਰ ਅਮਨਦੀਪ ਕੌਰ, ਇੰਦਰਾ ਦੇਵੀ, ਕੁਲਦੀਪ ਕੌਰ ਰੰਘੜਿਆਲ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਭਰ 'ਚ ਧੂਮਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ, ਖੂਬ ਉਡਿਆ 'ਗੁਲਾਲ' <br/> ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਘਿਰਾਓ ਸਬੰਧੀ ਮੁਲਾਜ਼ਮ ਜਥੇਬੰਦੀਆਂ ਦੀ ਹੋਈ ਮੀਟਿੰਗ <br/>
Ad Position 24