28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੀ.ਐੱਮ. ਕਿਸਾਨ ਯੋਜਨਾ ਦਾ ਲਾਭ ਲੈਣ ਲਈ 'ਫਾਰਮਰ ਰਜਿਸਟਰੀ' ਕਰਵਾਉਣੀ ਲਾਜ਼ਮੀ

Ad Position 21
No active advertisement
ਅਜੀਤ ਡੈਸਕ 06-03-2026
ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੀ.ਐੱਮ. ਕਿਸਾਨ ਯੋਜਨਾ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਹੁਣ ਹਰੇਕ ਲਾਭਪਾਤਰੀ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿਚ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ | ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਦੇ ਤਹਿਤ ਹਰੇਕ ਕਿਸਾਨ ਦੀ ਇਕ ਵਿਲੱਖਣ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ, ਜਿਸ ਨੂੰ ਉਸ ਦੇ ਮੌਜੂਦਾ ਪੀ. ਐੱਮ-ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ | ਇਸ ਨਾਲ ਕਿਸਾਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਦੀ ਤਸਦੀਕ ਆਸਾਨੀ ਨਾਲ ਹੋ ਸਕੇਗੀ ਅਤੇ ਸਰਕਾਰੀ ਮੱਦਦ ਸਿੱਧੇ ਤੌਰ 'ਤੇ ਅਸਲ ਹੱਕਦਾਰ ਕਿਸਾਨਾਂ ਤੱਕ ਪਹੁੰਚੇਗੀ | ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਆਪਣੀ ਫਾਰਮਰ ਰਜਿਸਟਰੀ ਨਹੀਂ ਕਰਵਾਈ ਹੋਵੇਗੀ, ਉਨ੍ਹਾਂ ਨੂੰ ਭਵਿੱਖ ਵਿਚ ਪੀ.ਐੱਮ-ਕਿਸਾਨ ਯੋਜਨਾ ਦੀਆਂ ਅਗਲੀਆਂ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾਣਗੀਆਂ | ਇਸ ਲਈ ਸਾਰੇ ਲਾਭਪਾਤਰੀ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਜਲਦ ਪੂਰੀ ਕਰਵਾਉਣ | ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਰਜਿਸਟਰੇਸ਼ਨ ਨੇੜਲੇ ਕਾਮਨ ਸਰਵਿਸ ਸੈਂਟਰ ਜਾਂ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਕਰਵਾ ਸਕਦੇ ਹਨ | ਰਜਿਸਟਰੇਸ਼ਨ ਕਰਵਾਉਣ ਸਮੇਂ ਕਿਸਾਨਾਂ ਨੂੰ ਆਪਣਾ ਆਧਾਰ ਕਾਰਡ ਅਤੇ ਜ਼ਮੀਨ ਦੀ ਜਮਾਂਬੰਦੀ ਨਾਲ ਲੈਕੇ ਜਾਣੀ ਲਾਜ਼ਮੀ ਹੋਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਮੇਂ-ਸਿਰ ਰਜਿਸਟਰੇਸ਼ਨ ਕਰਵਾ ਕੇ ਪੀ.ਐਮ. ਕਿਸਾਨ ਯੋਜਨਾ ਦਾ ਲਾਭ ਜ਼ਰੂਰ ਲਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬੀ. ਐੱਫ. ਜੀ.ਆਈ. ਵਿਖੇ ਸਕਿਨ ਕੇਅਰ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹੇ ਭਰ 'ਚ ਧੂਮਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ, ਖੂਬ ਉਡਿਆ 'ਗੁਲਾਲ' <br/>
Ad Position 24