28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਜਨਮੇਜਾ ਸਿੰਘ ਸੇਖੋਂ ਵਲੋਂ 8 ਮਾਰਚ ਦੀ ਮੌੜ ਰੈਲੀ ਸਬੰਧੀ ਪਿੰਡ ਝੰਡੂਕੇ ਵਿਖੇ ਮੀਟਿੰਗ <br/>

Ad Position 21
No active advertisement
ਮੀਟਿੰਗ ਦੌਰਾਨ ਵਰਕਰਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ | ਤਸਵੀਰ: ਮਤਵਾਲਾ <br/> 06-03-2026
ਬਾਲਿਆਂਵਾਲੀ, 5 ਮਾਰਚ (ਕੁਲਦੀਪ ਮਤਵਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ (ਹਲਕਾ ਇੰਚਾਰਜ ਮੌੜ) ਵਲੋਂ ਮੌੜ ਮੰਡੀ 'ਚ 8 ਮਾਰਚ ਦੀ ਪੰਜਾਬ ਬਚਾਓ ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡ ਝੰਡੂਕੇ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਹਾਸਲ ਕਰਨ ਲਈ ਸਾਡੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀਆਂ ਝੂਠੀਆਂ ਗਾਰੰਟੀਆਂ ਦੇ ਭਰਮਾ ਲਿਆ ਪ੍ਰੰਤੂ ਸਰਕਾਰ ਬਣਨ ਉਪਰੰਤ ਹੁਣ ਤੱਕ ਲਾਰੇ-ਲੱਪਿਆਂ ਨਾਲ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਜਿਸ ਕਰਕੇ ਪੜ੍ਹੇ ਲਿਖੇ ਨੌਜਵਾਨ ਕਈ-ਕਈ ਡਿਗਰੀਆਂ ਲੈ ਕੇ ਵੀ ਸਰਕਾਰੀ ਨੌਕਰੀਆਂ ਲਈ ਸਰਕਾਰ ਦੇ ਮੂੰਹ ਵੱਲ ਵੇਖ ਰਹੇ ਹਨ | ਪੰਜਾਬ 'ਚ ਬੀ.ਏ. ਬੀ.ਐੱਡ. ਤੇ ਟੈੱਟ ਪਾਸ ਕਰਕੇ ਵੀ ਪੜ੍ਹੇ ਲਿਖੇ ਨੌਜਵਾਨ ਸੜਕਾਂ 'ਤੇ ਰੁਲ ਰਹੇ ਹਨ ਜਦਕਿ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀਆਂ ਪੋਸਟਾਂ ਖਾਲੀ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਜਿਨ੍ਹਾਂ ਵੀ ਵਿਕਾਸ ਹੋਇਆ ਉਹ ਅਕਾਲੀ ਸਰਕਾਰ ਸਮੇਂ ਹੀ ਹੋਇਆ ਹੈ ਅਤੇ ਬੇਸ਼ੁਮਾਰ ਸਕੀਮਾਂ ਤਹਿਤ ਹਰ ਵਰਗ ਨੂੰ ਲਾਭ ਮਿਲਿਆ ਸੀ | ਸੇਖੋਂ ਨੇ ਲੋਕਾਂ ਨੂੰ ਅਪੀਲ ਕੀਤੀ 8 ਮਾਰਚ ਨੂੰ ਮੌੜ ਮੰਡੀ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਘਰ-ਘਰ ਜਾ ਕੇ ਸੁਨੇਹੇ ਲਗਾਓ ਅਤੇ ਰੈਲੀ 'ਚ ਪਰਿਵਾਰ ਸਮੇਤ ਪਹੁੰਚੋ ਅਤੇ ਅਕਾਲੀ ਦਲ ਦਾ ਝੰਡਾ ਬੁਲੰਦ ਕਰੋ ਤਾਂ ਕਿ 2027 'ਚ ਪੰਜਾਬ 'ਚ ਸਰਕਾਰ ਅਕਾਲੀ ਦਲ ਦੀ ਬਣਾਉਣ ਦਾ ਮੁੱਢ ਬੰਨਿ੍ਹਆ ਜਾ ਸਕੇ | ਇਸ ਮੌਕੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸੰਦੀਪ ਸਿੰਘ ਬਾਠ, ਜਥੇਦਾਰ ਹਰਦਿਆਲ ਸਿੰਘ ਚਾਉਕੇ, ਬੂਟਾ ਸਿੰਘ ਨੰਬਰਦਾਰ, ਜੱਜ ਸਿੰਘ ਢਿੱਲੋਂ, ਵਿੱਕੀ ਸਿੱਧੂ, ਮਲਕੀਤ ਸਿੰਘ ਦੰਦੀਵਾਲ, ਲੱਖਾ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਮੈਂਬਰ, ਰਾਮਾਂ ਢਿੱਲੋਂ, ਨਿਰਭੈ ਸਿੰਘ, ਭੁਪਿੰਦਰ ਸਿੰਘ ਦੰਦੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ 8 ਨੂੰ <br/> ਅਗਲੀ ਖ਼ਬਰ ਮਾਨ ਸਰਕਾਰ ਨੇ ਝੂਠੀਆਂ ਗਾਰੰਟੀਆਂ ਦੇ ਕੇ ਲੋਕਾਂ ਨੂੰ ਭਰਮਾਇਆ ਸੀ-ਸੇਖੋਂ <br/> ਜਨਮੇਜਾ ਸਿੰਘ ਸੇਖੋਂ ਵਲੋਂ 8 ਮਾ...
Ad Position 24