06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਹੁਣ ਤੋਂ ਹੀ ਅਗਾਊਾ ਮੁਹਿੰਮ ਵਿੱਢੀ ਜਾਵੇ-ਡੀ.ਸੀ. <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਮਾਨਸਾ, 6 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਨਰਮੇ ਦੀ ਫ਼ਸਲ ਨੂੰ ਸ਼ੁਰੂਆਤੀ ਦੌਰ ਵਿਚ ਸੁਰੱਖਿਅਤ ਰੱਖਣ ਲਈ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ ਦੀ ਪਛਾਣ ਕਰ ਕੇ ਉੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ | ਇਹ ਹਦਾਇਤ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗਾਊਾ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ | ਉਨ੍ਹਾਂ ਚਿੱਟੀ ਮੱਖੀ ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ 'ਚ ਸਹਾਇਕ ਹੁੰਦੇ ਹਨ | ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ | ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿਚ ਸ਼ਾਮਿਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ | ਡੀ.ਸੀ. ਨਵਜੋਤ ਕੌਰ ਨੇ ਕਿਹਾ ਕਿ ਨਦੀਨਾਂ ਨੂੰ ਸਿਰਫ਼ ਉੱਪਰੋਂ ਕੱਟਣਾ ਕਾਫ਼ੀ ਨਹੀਂ ਹੈ, ਇਸ ਲਈ ਅਜਿਹੇ ਨਦੀਨਾਂ ਨੂੰ ਜੜ੍ਹੋਂ ਪੁੱਟ ਕੇ ਜ਼ਮੀਨ 'ਚ ਦੱਬ ਦਿੱਤਾ ਜਾਵੇ ਜਾਂ ਅੱਗ ਲਗਾ ਕੇ ਪੂਰੀ ਤਰ੍ਹਾਂ ਸਾੜ ਦਿੱਤਾ ਜਾਵੇ ਤਾਂ ਕਿ ਮੱਖੀ ਦਾ ਲਾਰਵਾ ਖ਼ਤਮ ਹੋ ਸਕੇ | ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੁਹਿੰਮ ਨਰਮੇ ਦੀ ਬਿਜਾਈ ਤੋਂ ਪਹਿਲਾਂ 15 ਅਪ੍ਰੈਲ ਤੱਕ ਜਾਰੀ ਰਹੇਗੀ | ਇਸ ਮੌਕੇ ਐੱਸ.ਡੀ.ਐੱਮ. ਮਾਨਸਾ ਬਲਜੀਤ ਕੌਰ, ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ, ਐੱਸ.ਡੀ.ਐੱਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਤੇ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫੁੱਲਾਂ ਦੀ ਪੈਦਾਵਾਰ ਕਰਨ ਵਾਲੇ ਨੈਬ ਸਿੰਘ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਸ੍ਰੀ ਹਨੂੰਮਾਨ ਦੇ ਜੈਕਾਰਿਆਂ ਨਾਲ ਕੱਢੀ ਵਿਸ਼ਾਲ ਝੰਡਾ ਯਾਤਰਾ, ਗੋਰਵ ਗੋਇਲ ਨੇ ਦਿੱਤੀ ਝੰਡੀ <br/>
Ad Position 24