04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਬੁਢਲਾਡਾ, 6 ਮਾਰਚ (ਸਵਰਨ ਸਿੰਘ ਰਾਹੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬੁਢਲਾਡਾ ਦੀ ਟੀਮ ਵਲੋਂ ਬੁਢਲਾਡਾ ਸ਼ਹਿਰ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਸ਼ੁਰੂ ਕੀਤੀ ਚੈਕਿੰਗ ਦੇ ਚੌਥੇ ਦਿਨ ਵੀ ਵੱਖ-ਵੱਖ ਦੁਕਾਨਾਂ ਦੇ ਸਟਾਕ ਅਤੇ ਸਟਾਕ ਰਜਿਸਟਰਾਂ ਦੀ ਜਾਂਚ ਕੀਤੀ ਗਈ ਅਤੇ ਬੀਜਾਂ ਦੇ ਨਮੂਨੇ ਲੈ ਕੇ ਜਾਂਚ ਵਾਸਤੇ ਲੈਬਾਰਟਰੀ 'ਚ ਭੇਜੇ ਗਏ ਹਨ | ਖੇਤੀਬਾੜੀ ਵਿਕਾਸ ਅਫ਼ਸਰ ਬੁਢਲਾਡਾ ਡਾ. ਗੁਰਵੀਰ ਸਿੰਘ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਤਹਿਤ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ/ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਇਸ ਚੈਕਿੰਗ ਦੌਰਾਨ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨ ਨੂੰ ਖੇਤੀ ਸਮਗਰੀ ਦੇਣ ਸਮੇਂ ਪੱਕਾ ਬਿੱਲ, ਜਿਸ ਉੱਪਰ ਬੈਚ ਨੰਬਰ, ਲਾਟ ਨੰਬਰ ਆਦਿ ਦੇਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਦੁਕਾਨ ਦੇ ਬਾਹਰ ਸਟਾਕ ਬੋਰਡ ਲੱਗਿਆ ਹੋਣਾ ਚਾਹੀਦਾ ਹੈ | ਇਸ ਤੋਂ ਇਲਾਵਾ ਸਟਾਕ ਰਜਿਸਟਰ ਅਤੇ ਅਥਾਰਿਟੀ ਲੈਟਰ ਸਬੰਧੀ ਮੁਕੰਮਲ ਰਿਕਾਰਡ ਰੱਖਿਆ ਜਾਵੇ ਤਾਂ ਜੋ ਰਿਕਾਰਡ ਘੋਖਣ ਵਿਚ ਵਿਭਾਗ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ: ਹਰੀ ਓਮ ਸਿੰਗਲਾ, ਡਾ: ਸੁਮਨਦੀਪ ਕੌਰ, ਡਾ: ਨੀਰਜਾ ਜਿੰਦਲ, ਪੈਸਟੀਸਾਈਡ ਯੂਨੀਅਨ ਦੇ ਭਾਰਤ ਭੂਸ਼ਣ ਬਾਂਸਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਟੀਕਾਕਰਨ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਰੁਜ਼ਗਾਰ ਅਧਿਕਾਰ ਗਰੰਟੀ ਦੀ ਮੰਗ ਸੰਬੰਧੀ ਮਾਨਸਾ ਵਿਖੇ ਵਿਦਿਆਰਥੀ-ਨੌਜਵਾਨ ਕਨਵੈੱਨਸ਼ਨ 23 ਨੂੰ <br/>
Ad Position 24