ਮਾਨਸਾ, 6 ਮਾਰਚ (ਰਵੀ)-ਕਮਿਊਨਿਟੀ ਹੈਲਥ ਸੈਂਟਰ ਖਿਆਲਾ ਕਲਾਂ ਅਤੇ ਆਮ ਆਦਮੀ ਕਲੀਨਿਕ ਨੰਗਲ ਕਲਾਂ ਵਿਖੇ ਬੱਚੀਆਂ ਨੂੰ ਐਚ.ਪੀ.ਵੀ. ਵੈਕਸੀਨ ਲਗਾ ਕੇ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਡਾ. ਰਵਿੰਦਰ ਸਿੰਗਲਾ ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ, ਮੈਡੀਕਲ ਅਫ਼ਸਰ ਨੰਗਲ ਕਲਾਂ ਰਵਨੀਤ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 14 ਤੋਂ 15 ਸਾਲ ਦੀਆਂ ਬੱਚੀਆਂ ਲਈ ਇਹ ਮਹਿੰਗੀ ਵੈਕਸੀਨ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਕੈਂਸਰ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦੇ ਸੁਰੱਖਿਅਤ ਭਵਿੱਖ ਲਈ ਇਹ ਟੀਕਾ ਜ਼ਰੂਰ ਲਗਵਾਉਣ | ਇਸ ਮੌਕੇ ਗੌਰਵ ਕੁਮਾਰ, ਚਾਨਣਦੀਪ ਸਿੰਘ, ਹਰਪਾਲ ਕੌਰ, ਪਰਮਜੀਤ ਕੌਰ, ਸਰਬਜੀਤ ਸਿੰਘ, ਦਿਲਰਾਜ ਕੌਰ, ਸੁਖਵਿੰਦਰ ਕੌਰ, ਹਰਜੀਤ ਕੌਰ, ਅਮਰਜੀਤ ਕੌਰ, ਰਜਨੀ ਰਾਣੀ, ਸਿਮਰਜੀਤ ਕੌਰ, ਸਿਮਰਜੀਤ ਕੌਰ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |