03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡ ਨੰਗਲ ਕਲਾਂ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-03-2026
ਮਾਨਸਾ, 7 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਨੇੜਲੇ ਪਿੰਡ ਨੰਗਲ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਬਿਕਰਮ ਸਿੰਘ ਮੋਫਰ ਦੀ ਹਾਜ਼ਰੀ 'ਚ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਮੋਫਰ ਨੇ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਫੋਕੀਆਂ ਗੱਲਾਂ ਤੋਂ ਨਿਰਾਸ਼ ਹੋ ਚੁੱਕੇ ਹਨ, ਇਸ ਕਰ ਕੇ ਉਹ ਕਾਂਗਰਸ ਪਾਰਟੀ ਨੂੰ ਤਰਜੀਹ ਦੇ ਰਹੇ ਹਨ | ਕਾਂਗਰਸ ਆਗੂ ਨੇ ਦੋਸ਼ ਲਗਾਇਆ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਹਾਲਤ 'ਚ ਪਹੁੰਚ ਗਈ ਹੈ | ਲੋਕਾਂ ਦੇ ਦਿਨ ਦਿਹਾੜੇ ਗੋਲੀਆਂ ਮਾਰੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤੇ ਜਾ ਰਹੇ ਹਨ ਅਤੇ ਮਜ਼ਦੂਰਾਂ ਦੇ ਹੱਕ ਖੋਹੇ ਜਾ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਲੋਕ ਉਤਾਵਲੇ ਹਨ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ 'ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ | ਇਸ ਮੌਕੇ ਗੁਰਪ੍ਰੀਤ ਸਿੰਘ ਨੰਗਲ ਕਲਾਂ, ਮਲਕੀਤ ਸਿੰਘ, ਸ਼ਮਿੰਦਰ ਸਿੰਘ, ਸੁਖਵੀਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ ਦੀਆਂ ਮੰਗਾਂ ਤੇ ਅਧਿਕਾਰਾਂ ਲਈ ਲੋਕ ਲਾਮਬੰਦੀ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਸਕੂਲਾਂ-ਕਾਲਜਾਂ 'ਚ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ
Ad Position 24
No active advertisement