ਭੀਖੀ, 7 ਮਾਰਚ (ਪ.ਪ.)- ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਕਿਹਾ ਹੈ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਵੱਡੇ ਫ਼ਰਕ ਨਾਲ ਆਪਣੀ ਸਰਕਾਰ ਬਣਾਏਗੀ | ਇਹ ਵਿਚਾਰ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਮਨੀਸ਼ ਬੱਬੀ ਦਾਨੇਵਾਲੀਆ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ | ਭਾਜਪਾ ਮੰਡਲ ਪ੍ਰਧਾਨ ਭੀਖੀ ਵਿਵੇਕ ਜੈਨ ਬੱਬੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਡਬਲ ਇੰਜਨ ਵਾਲੀ ਸਰਕਾਰ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਦੇਸ਼ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ |