03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਵਚਨਬੱਧ-ਵਿਧਾਇਕ ਸਿੰਗਲਾ

Ad Position 21
No active advertisement
ਅਜੀਤ ਡੈਸਕ 08-03-2026
ਮਾਨਸਾ, 7 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਬੱਚਤ ਭਵਨ ਵਿਖੇ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਬੈਨਰ ਹੇਠ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅÏਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਅÏਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਅਹਿਮ ਭੂਮਿਕਾ ਨਿਭਾਅ ਰਿਹਾ ਹੈ | ਇਸ ਸਕੀਮ ਤਹਿਤ ਅÏਰਤਾਂ ਨੂੰ ਸਮੂਹਾਂ ਦੇ ਰੂਪ ਵਿਚ ਕੰਮ ਕਰਦੇ ਹੋਏ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਘੱਟ ਵਿਆਜ ਦਰਾਂ 'ਤੇ ਕਰਜ਼ੇ ਦਿਵਾਏ ਜਾਂਦੇ ਹਨ ਤਾਂ ਕਿ ਕਾਰੋਬਾਰ ਸ਼ੁਰੂ ਕਰ ਕੇ ਉਹ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰ ਸਕਣ | ਉਨ੍ਹਾਂ ਕਿਹਾ ਕਿ ਅਜਿਹੀਆਂ ਅÏਰਤਾਂ ਦਾ ਸਨਮਾਨ ਕਰਨਾ ਮਾਣ ਵਾਲੀ ਗੱਲ ਹੈ, ਜਿਨ੍ਹਾਂ ਨੇ ਮੁਸ਼ਕਿਲਾਂ ਦੇ ਬਾਵਜੂਦ ਆਪਣੀ ਹਿੰਮਤ, ਲਗਨ ਅਤੇ ਮਿਹਨਤ ਨਾਲ ਆਪਣੀ ਪਹਿਚਾਣ ਆਪ ਬਣਾਈ ਹੈ ਅਤੇ ਦੂਸਰਿਆਂ ਲਈ ਪ੍ਰੇਰਨਾ ਸਰੋਤ ਵੀ ਹਨ | ਇਸ ਮੌਕੇ ਬੀ.ਡੀ.ਪੀ.ਓ. ਭੀਖੀ ਗੁਰਵਿੰਦਰ ਕੌਰ, ਹਰਦੀਪ ਸਿੰਘ ਤੇ ਸੁਖਰਾਜ ਸਿੰਘ ਬੀ.ਪੀ.ਐਮ., ਹਰਪ੍ਰੀਤ ਕੌਰ, ਆਪ ਆਗੂ ਸ਼ਰਨਜੀਤ ਕੌਰ ਤੇ ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 7 ਹਲਕਾ ਇੰਚਾਰਜ ਲਗਾਏ <br/> ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ
Ad Position 24
No active advertisement