ਬੁਢਲਾਡਾ, 8 ਮਾਰਚ (ਸੁਨੀਲ ਮਨਚੰਦਾ)-ਸ਼ਹਿਰ ਦੇ ਵਾਰਡ ਨੰ. 7 ਦੀ ਇੱਕ ਗਲੀ ਦੀ ਹਾਲਤ ਕਾਫ਼ੀ ਸਮੇਂ ਤੋਂ ਖ਼ਰਾਬ ਬਣੀ ਹੋਈ ਹੈ | ਗਲੀ 'ਚ ਗੰਦਾ ਪਾਣੀ ਖੜ੍ਹਾ ਰਹਿਣ, ਚਿੱਕੜ ਅਤੇ ਕੂੜਾ ਇਕੱਠਾ ਹੋਣ ਕਾਰਨ ਇਲਾਕੇ 'ਚ ਗੰਦਗੀ ਫੈਲੀ ਹੋਈ ਹੈ, ਜਿਸ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਅਤੇ ਨੇੜਲੇ ਘਰਾਂ 'ਚ ਰਹਿਣ ਵਾਲਿਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਦਾ ਹੈ | ਨਿਕਾਸੀ ਦੀ ਵਿਵਸਥਾ ਨਾ ਹੋਣ ਕਾਰਨ ਗੰਦਾ ਪਾਣੀ ਗਲੀ 'ਚ ਹੀ ਖੜ੍ਹਾ ਰਹਿੰਦਾ ਹੈ ਅਤੇ ਮੱਛਰਾਂ ਦੀ ਭਰਮਾਰ ਵੀ ਵਧ ਰਹੀ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ | ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਅਵਤਾਰ ਸਿੰਘ ਕਟਾਰੀਆ ਨੇ ਕਿਹਾ ਕਿ ਵਾਰਡ ਨੰ. 7 ਦੀ ਇਸ ਗਲੀ ਦੀ ਹਾਲਤ ਲੰਮੇ ਸਮੇਂ ਤੋਂ ਬਹੁਤ ਮਾੜੀ ਬਣੀ ਹੋਈ ਹੈ ਪਰ ਇਸ ਵੱਲ ਕੋਈ ਢੰਗ ਦਾ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ ਤੋਂ ਜਲਦੀ ਤੋਂ ਜਲਦੀ ਗਲੀ ਦੀ ਸਫ਼ਾਈ ਅਤੇ ਨਿਕਾਸੀ ਦੀ ਵਿਵਸਥਾ ਕਰ ਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ