ਬੁਢਲਾਡਾ, 8 ਮਾਰਚ (ਸਵਰਨ ਸਿੰਘ ਰਾਹੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੇਸ਼ ਹੋਏ ਪੰਜਾਬ ਵਿਧਾਨ ਸਭਾ ਦੇ ਬਜਟ 'ਚ ਐਲਾਨੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਅÏਰਤਾਂ ਨੂੰ 1500 ਅਤੇ ਜਨਰਲ ਵਰਗ ਦੀਆਂ ਅÏਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਨਾਲ ਸਬੰਧਿਤ ਵੱਡੀ ਗਿਣਤੀ ਮਹਿਲਾ ਆਗੂਆਂ ਤੇ ਵਰਕਰਾਂ ਵਲੋਂ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦਿਆਂ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਈਆਂ ਗਈਆਂ | ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਸਮੂਹ ਅÏਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਅÏਰਤਾਂ ਨੂੰ ਦਿੱਤਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਜਲਦ ਹੀ ਇਹ ਰਾਸ਼ੀ ਯੋਗ ਮਹਿਲਾ ਲਾਭਪਾਤਰੀਆਂ ਦੇ ਖਾਤਿਆਂ 'ਚ ਸਿੱਧੀ ਭੇਜੀ ਜਾਵੇਗੀ | ਇਸ ਮੌਕੇ ਮਹਿਲਾ ਵਿੰਗ ਬਲਾਕ ਬੁਢਲਾਡਾ ਦੇ ਪ੍ਰਧਾਨ ਬੀਬੀ ਸਮਰਾ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ, ਟਰੱਕ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਬਲਜਿੰਦਰ ਕੁਮਾਰ ਸੈਕਟਰੀ, ਸਰਪੰਚ ਰਾਜਵਿੰਦਰ ਸਿੰਘ ਕਲੀਪੁਰ, ਜੱਸੀ ਸੈਣੀ ਆਦਿ ਹਾਜ਼ਰ ਸਨ |