05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਆਈ. ਟੀ. ਆਈ. ਬੁਢਲਾਡਾ ਵਿਖੇ ਰੁਜ਼ਗਾਰ ਮੇਲੇ 'ਚ 37 ਵਿਦਿਆਰਥੀਆਂ ਦੀ ਚੋਣ

Ad Position 21
No active advertisement
ਅਜੀਤ ਡੈਸਕ 10-03-2026
ਬੁਢਲਾਡਾ, 9 ਮਾਰਚ (ਸੁਨੀਲ ਮਨਚੰਦਾ)- ਸਥਾਨਕ ਸਰਕਾਰੀ ਆਈ.ਟੀ.ਆਈ. ਵਿਖੇ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ ਗਿਆ | ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਵਿਦਿਆਰਥੀਆਂ ਦੇ ਇੰਟਰਵਿਊ ਕੀਤੇ | ਪਿ੍ੰਸੀਪਲ ਗਗਨਦੀਪ ਸਿੰਗਲਾ ਨੇ ਦੱਸਿਆ ਕਿ ਸੰਸਥਾ ਵਲੋਂ ਸਮੇਂ-ਸਮੇਂ 'ਤੇ ਅਜਿਹੇ ਮੇਲੇ ਲਗਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਉਦਯੋਗ ਨਾਲ ਸਿੱਧਾ ਜੋੜਿਆ ਜਾ ਸਕੇ | ਮੇਲੇ 'ਚ ਅੰਬਰ (ਨੋਇਡਾ ਅਤੇ ਫ਼ਰੀਦਾਬਾਦ), ਵਿਸ਼ਾਲ ਕੰਬਾਈਨ ਅਤੇ ਪੀ.ਆਰ.ਟੀ.ਸੀ. ਬੁਢਲਾਡਾ ਦੀਆਂ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਵਿਦਿਆਰਥੀਆਂ ਦੀ ਯੋਗਤਾ ਅਤੇ ਹੁਨਰ ਦੇ ਆਧਾਰ 'ਤੇ ਇੰਟਰਵਿਊ ਕਰ ਕੇ ਕੁੱਲ 37 ਵਿਦਿਆਰਥੀਆਂ ਦੀ ਅਪ੍ਰੈਂਟਿਸਸ਼ਿਪ ਲਈ ਚੋਣ ਕੀਤੀ ਗਈ | ਪਿ੍ੰਸੀਪਲ ਨੇ ਚੁਣੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਪ੍ਰੈਂਟਿਸਸ਼ਿਪ ਰਾਹੀਂ ਵਿਦਿਆਰਥੀਆਂ ਨੂੰ ਉਦਯੋਗਿਕ ਮਾਹੌਲ 'ਚ ਕੰਮ ਕਰਨ ਦਾ ਤਜਰਬਾ ਮਿਲਦਾ ਹੈ, ਜੋ ਉਨ੍ਹਾਂ ਦੇ ਭਵਿੱਖ ਲਈ ਲਾਭਦਾਇਕ ਸਾਬਤ ਹੁੰਦਾ ਹੈ | ਇਸ ਮੌਕੇ ਸੁਪਰਡੈਂਟ ਅਮਰੀਕ ਸਿੰਘ, ਗਿਆਨ ਸਿੰਘ, ਪ੍ਰਭਜੋਤ ਸਿੰਘ, ਪਰਮਪਾਲ ਸਿੰਘ, ਗੁਰਵਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਜੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੋਹਾ ਵਿਖੇ ਹਮਦਰਦ ਫਾਊਾਡੇਸ਼ਨ ਦੀ ਸਥਾਪਨਾ ਨਾਲ ਲੋੜਵੰਦਾਂ ਦੀ ਮਦਦ <br/> ਅਗਲੀ ਖ਼ਬਰ ਸਰਕਾਰ ਵਲੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ 'ਤੇ ਲੱਡੂ ਵੰਡੇ <br/>
Ad Position 24