06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨਾ ਮੰਨਣ ਦੇ ਰੋਸ 'ਚ ਲਗਾਇਆ ਧਰਨਾ <br/>

Ad Position 21
No active advertisement
ਅਜੀਤ ਡੈਸਕ 10-03-2026
ਮਾਨਸਾ, 9 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ 'ਚ ਸਥਾਨਕ ਜਿਲ੍ਹਾ ਪ੍ਰੀਸ਼ਦ ਦਫਤਰ ਨੇੜੇ ਰੋਸ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਉਕਤ ਸਕੀਮ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਕੰਮ ਕਰਨ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਡਿਊਟੀ ਦਾ ਵਾਧੂ ਬੋਝ ਹੋਣ ਕਰ ਕੇ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਸਕੀਮ ਨੂੰ ਬੰਦ ਕਰਨ ਦੇ ਰਾਹ ਪਈ ਹੋਈ ਹੈ, ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਸਕੀਮ ਪਹਿਲਾਂ ਵਾਂਗ ਬਹਾਲ ਕੀਤੀ ਜਾਵੇ, 5 ਹਜਾਰ ਰੁਪਏ ਜੁਰਮਾਨੇ ਵਾਲੇ ਪੱਤਰ ਅਤੇ ਲੇਖਾ ਸਹਾਇਕ ਦਾ ਸਾਲ 24-25 ਦਾ ਰੋਕਿਆ ਸਾਲਾਨਾ ਵਾਧਾ ਵਾਲਾ ਪੱਤਰ ਰੱਦ ਕਰਨ ਤੋਂ ਇਲਾਵਾ ਕਰਮਚਾਰੀਆਂ ਤੋਂ ਵਾਧੂ ਕੰਮ ਨਾ ਲਿਆ ਜਾਵੇ | ਪਿਛਲੇ 7-8 ਮਹੀਨਿਆਂ ਤੋਂ ਬਕਾਇਆ ਈ.ਪੀ.ਐਫ. ਅਦਾ ਕਰ ਕੇ ਇੰਕਰੀਮੈਂਟ ਤੁਰੰਤ ਲਗਾਇਆ ਜਾਵੇ | ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ ਮਾਨਸਾ, ਬਿੱਕਰ ਸਿੰਘ, ਲਾਭ ਸਿੰਘ, ਸਿਕੰਦਰ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ 11 ਨਿੱਜੀ ਹਸਪਤਾਲ ਹੋਏ ਸੂਚੀਬੱਧ <br/> ਡਿਪਟੀ ਕਮਿਸ਼ਨਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ... ਅਗਲੀ ਖ਼ਬਰ ਖਿਆਲਾ ਕਲਾਂ ਸਕੂਲ ਤੇ ਝੁਨੀਰ ਕਾਲਜ 'ਚ ਔਰਤ ਦਿਵਸ ਮਨਾਇਆ <br/>
Ad Position 24