06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜ਼ਿਲ੍ਹੇ ਦੇ 11 ਨਿੱਜੀ ਹਸਪਤਾਲ ਹੋਏ ਸੂਚੀਬੱਧ <br/> ਡਿਪਟੀ ਕਮਿਸ਼ਨਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 10-03-2026
ਮਾਨਸਾ, 9 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ | ਉਨ੍ਹਾਂ ਅਧਿਕਾਰੀਆਂ ਨੂੰ ਹਰ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਸਕੀਮ ਦਾ ਲਾਭ ਪਹੁੰਚਾਉਣ ਦੀ ਹਦਾਇਤ ਕੀਤੀ | ਉਨ੍ਹਾਂ ਲੋਕਾਂ ਨੂੰ ਸਿਹਤ ਕਾਰਡ ਲਾਜ਼ਮੀ ਬਣਵਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਉਹ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰ 'ਚ ਵਿਸ਼ੇਸ਼ ਕੈਂਪ ਲਗਾ ਕੇ ਆਸ਼ਾ ਵਰਕਰਾਂ ਵਲੋਂ ਘਰ-ਘਰ ਕਾਰਡ ਬਣਵਾਉਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੌਕੇ 'ਤੇ ਹੀ ਕਾਰਡ ਬਣਾਉਣ ਲਈ ਸਾਰੇ ਐਸ.ਡੀ.ਐਮ. ਦਫ਼ਤਰਾਂ 'ਚ ਵਿਸ਼ੇਸ਼ ਕਾਊਾਟਰ ਸਥਾਪਤ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ 'ਚ 11 ਪ੍ਰਾਈਵੇਟ ਹਸਪਤਾਲਾਂ ਨੂੰ ਯੋਜਨਾ ਤਹਿਤ ਇਲਾਜ ਲਈ ਸੂਚੀਬੱਧ ਕੀਤਾ ਗਿਆ ਹੈ, ਜਿੱਥੇ ਲਾਭਪਾਤਰੀ ਨਕਦੀ ਰਹਿਤ ਇਲਾਜ ਕਰਵਾ ਸਕਦੇ ਹਨ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕ, ਸੁਪਰਡੈਂਟ ਜਗਸੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨਾ ਮੰਨਣ ਦੇ ਰੋਸ 'ਚ ਲਗਾਇਆ ਧਰਨਾ <br/>
Ad Position 24