06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਡਿਪਟੀ ਕਮਿਸ਼ਨਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 10-03-2026
ਮਾਨਸਾ, 9 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ | ਉਨ੍ਹਾਂ ਅਧਿਕਾਰੀਆਂ ਨੂੰ ਹਰ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਸਕੀਮ ਦਾ ਲਾਭ ਪਹੁੰਚਾਉਣ ਦੀ ਹਦਾਇਤ ਕੀਤੀ | ਉਨ੍ਹਾਂ ਲੋਕਾਂ ਨੂੰ ਸਿਹਤ ਕਾਰਡ ਲਾਜ਼ਮੀ ਬਣਵਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਉਹ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰ 'ਚ ਵਿਸ਼ੇਸ਼ ਕੈਂਪ ਲਗਾ ਕੇ ਆਸ਼ਾ ਵਰਕਰਾਂ ਵਲੋਂ ਘਰ-ਘਰ ਕਾਰਡ ਬਣਵਾਉਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੌਕੇ 'ਤੇ ਹੀ ਕਾਰਡ ਬਣਾਉਣ ਲਈ ਸਾਰੇ ਐਸ.ਡੀ.ਐਮ. ਦਫ਼ਤਰਾਂ 'ਚ ਵਿਸ਼ੇਸ਼ ਕਾਊਾਟਰ ਸਥਾਪਤ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ 'ਚ 11 ਪ੍ਰਾਈਵੇਟ ਹਸਪਤਾਲਾਂ ਨੂੰ ਯੋਜਨਾ ਤਹਿਤ ਇਲਾਜ ਲਈ ਸੂਚੀਬੱਧ ਕੀਤਾ ਗਿਆ ਹੈ, ਜਿੱਥੇ ਲਾਭਪਾਤਰੀ ਨਕਦੀ ਰਹਿਤ ਇਲਾਜ ਕਰਵਾ ਸਕਦੇ ਹਨ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕ, ਸੁਪਰਡੈਂਟ ਜਗਸੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਪਰਾਧਨਾਮਾ ਮਾਨਸਾ <br/> ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 8 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਜ਼ਿਲ੍ਹੇ ਦੇ 11 ਨਿੱਜੀ ਹਸਪਤਾਲ ਹੋਏ ਸੂਚੀਬੱਧ <br/> ਡਿਪਟੀ ਕਮਿਸ਼ਨਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ...
Ad Position 24