06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 8 ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 10-03-2026
ਮਾਨਸਾ, 9 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 8 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਮੌਂਟੀ ਸਿੰਘ ਵਾਸੀ ਮਾਨਸਾ ਤੋਂ 6.50 ਗ੍ਰਾਮ ਚਿੱਟਾ, ਥਾਣਾ ਸਦਰ ਮਾਨਸਾ ਪੁਲਿਸ ਨੇ ਮੱਖਣ ਸਿੰਘ ਵਾਸੀ ਮੂਸਾ ਕੋਲੋਂ 7 ਗ੍ਰਾਮ, ਥਾਣਾ ਬਰੇਟਾ ਪੁਲਿਸ ਨੇ ਗੁਰਜੀਤ ਸਿੰਘ ਤੇ ਢਿੱਲਣ ਖਾਨ ਵਾਸੀ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਤੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
ਲਾਹਣ ਤੇ ਸ਼ਰਾਬ ਫੜੀ
ਥਾਣਾ ਬੋਹਾ ਪੁਲਿਸ ਨੇ ਸੁਰਜੀਤ ਸਿੰਘ ਵਾਸੀ ਮੰਢਾਲੀ ਕੋਲੋਂ 50 ਲੀਟਰ ਲਾਹਣ ਫੜਿਆ ਹੈ | ਕਥਿਤ ਦੋਸ਼ੀ ਗਿ੍ਫ਼ਤ ਤੋਂ ਬਾਹਰ ਹੈ | ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਰਾਕੇਸ਼ ਕੁਮਾਰ ਵਾਸੀ ਬਾਜੇਵਾਲਾ ਹਾਲ ਆਬਾਦ ਧੂਰੀ ਰੋਡ ਸੰਗਰੂਰ ਤੋਂ 96 ਬੋਤਲਾਂ ਬਰਾਮਦ ਕਰ ਕੇ ਕਾਰ ਕਬਜ਼ੇ 'ਚ ਲੈ ਲਈ ਹੈ | ਦੋਵਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
14 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ
ਇਸੇ ਤਰ੍ਹਾਂ ਭੀਖੀ ਪੁਲਿਸ ਨੇ ਕੁਲਦੀਪ ਸਿੰਘ ਵਾਸੀ ਭੂੰਦੜ ਸਰ (ਬਠਿੰਡਾ) ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਉਸ ਕੋਲੋਂ 10 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਕੇਵਲ ਸਿੰਘ ਵਾਸੀ ਬਰਨ ਨੂੰ ਹਿਰਾਸਤ 'ਚ ਲੈ ਕੇ 4 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਰੌਇਲ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਅਪਰਾਧਨਾਮਾ ਮਾਨਸਾ <br/> ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 8 ਖ਼ਿਲਾਫ਼ ਮੁਕੱਦਮਾ ਦਰਜ
Ad Position 24