10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਜਟ 'ਚ ਪੈਨਸ਼ਨਰਜ਼ ਤੇ ਮੁਲਾਜ਼ਮਾਂ ਲਈ ਕੁਝ ਨਾ ਰੱਖਣ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 11-03-2026
ਬੁਢਲਾਡਾ, 10 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਪ੍ਰਗਟ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ | ਬੁਲਾਰਿਆਂ ਨੇ ਬਜਟ ਵਿਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਲਈ ਕੁਝ ਵੀ ਨਾ ਰੱਖਣ ਅਤੇ ਮਹਿਲਾ ਦਿਵਸ ਮੌਕੇ ਸੰਘਰਸ਼ ਕਰ ਰਹੇ ਸਾਥੀਆਂ 'ਤੇ ਲਾਠੀਚਾਰਜ ਕਰਨ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਮੰਗ ਕੀਤੀ ਗਈ ਕਿ 16 ਫ਼ੀਸਦੀ ਡੀ. ਏ., ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ | ਗੀਤਕਾਰ ਬੰਤ ਸਿੰਘ ਫੂਲਪੁਰੀ ਨੇ ਵਿਚਾਰ ਪੇਸ਼ ਕੀਤੇ ਅਤੇ ਲਾਇਬ੍ਰੇਰੀ ਲਈ ਕਿਤਾਬਾਂ ਭੇਟ ਕੀਤੀਆਂ | ਇਸ ਮੌਕੇ ਸਰਪ੍ਰਸਤ ਗੁਰਬਚਨ ਸਿੰਘ, ਚੇਅਰਮੈਨ ਗੁਰਚਰਨ ਸਿੰਘ ਮਾਨ, ਰਘੂ ਨਾਥ ਸਿੰਗਲਾ, ਜਰਨੈਲ ਸਿੰਘ, ਮਿੱਤ ਸਿੰਘ, ਕੁਲਦੀਪ ਸਿੰਘ ਰੁਪਾਲ, ਅਵਤਾਰ ਸਿੰਘ, ਪ੍ਰੀਤਮ ਸਿੰਘ, ਕੁਲਵਿੰਦਰ ਸਿੰਘ, ਨਰੇਸ਼ ਕਾਂਸਲ, ਪਿ੍ੰਸੀਪਲ ਅਜਮੇਰ ਸਿੰਘ, ਸੁਰਜੀਤ ਸਿੰਘ ਇੰਸਪੈਕਟਰ, ਅਵਿਨਾਸ਼ ਸੂਦ, ਸੁਖਵਿੰਦਰ ਸਿੰਘ ਪਟਵਾਰੀ, ਸ਼ਾਮ ਸੁੰਦਰ ਸ਼ਰਮਾ, ਕਰਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਲਗਾਏ ਅਗਲੀ ਖ਼ਬਰ ਆਕਲੈਂਡ ਪਬਲਿਕ ਸਕੂਲ ਵਿਖੇ ਕੇ.ਜੀ. ਵਿੰਗ ਦਾ ਕਾਨਵੋਕੇਸ਼ਨ ਸਮਾਗਮ <br/>
Ad Position 24