10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਬਜਟ 'ਚ ਪੱਤਰਕਾਰਾਂ ਨੂੰ ਅਣਗੌਲਿਆ ਕਰਨ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 11-03-2026
ਮਾਨਸਾ, 10 ਮਾਰਚ (ਵਿ.ਪ੍ਰਤੀ.)- ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਜਨਰਲ ਜਗਤਾਰ ਸਿੰਘ ਧੰਜਲ, ਸੂਬਾ ਕਮੇਟੀ ਮੈਂਬਰ ਜੋਗਿੰਦਰ ਸਿੰਘ ਮਾਨ ਨੇ ਵਿੱਤ ਮੰਤਰੀ ਪੰਜਾਬ ਵਲੋਂ ਪੇਸ਼ ਕੀਤੇ ਬਜਟ ਵਿਚ ਰਾਜ ਦੇ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਦੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਜਿਸ ਮੀਡੀਆ ਦੇ ਸਹਾਰੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਹੁਣ ਉਸੇ ਮੀਡੀਆ ਵੱਲ ਪਿੱਠ ਕਰ ਕੇ ਖੜ੍ਹੀ ਹੈ | ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮੇਂ ਸਰਕਾਰ ਦੇ ਨੁਮਾਇੰਦਿਆਂ, ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਭਰੋਸਾ ਮਿਲਣ ਦੇ ਬਾਵਜੂਦ ਬਜਟ ਪੇਸ਼ ਕਰਨ ਸਮੇਂ ਪੱਤਰਕਾਰਾਂ ਸਮੇਤ ਡੈਸਕ ਸਟਾਫ਼ ਨੂੰ ਪੈਨਸ਼ਨ, ਹਰਿਆਣਾ ਪੈਟਰਨ 'ਤੇ ਮੁਫ਼ਤ ਬੱਸ ਸਫ਼ਰ, ਐਕਸ-ਗਰੇਸ਼ੀਆ ਸਕੀਮ ਅਧੀਨ ਲਿਆਉਣ, ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 50 ਫ਼ੀਸਦ ਕਰਨ, ਜ਼ਿਲਿ੍ਹਆਂ ਵਿਚ ਪੱਤਰਕਾਰਾਂ ਨੂੰ ਰਿਹਾਇਸ਼ੀ ਮਕਾਨ-ਫਲੈਟ ਬਣਾਉਣ ਲਈ ਸਸਤੀਆਂ ਦਰਾਂ ਉੱਪਰ ਪਲਾਟ ਦੇਣ, ਪਿ੍ੰਟ ਅਤੇ ਬਿਜਲਈ ਮੀਡੀਆ ਦੇ ਨਿਊਜ਼ ਟੇਬਲਾਂ ਉੱਪਰ ਕੰਮ ਕਰਨ ਵਾਲੇ ਮੀਡੀਆ ਕਰਮੀਆਂ ਨੂੰ ਫ਼ੀਲਡ ਪੱਤਰਕਾਰਾਂ ਵਾਲੀਆਂ ਸਹੂਲਤਾਂ ਦੇਣ ਅਤੇ ਸਾਰੇ ਪੱਤਰਕਾਰਾਂ ਲਈ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੇ ਮਾਮਲੇ ਵਿਚ ਬਜਟ ਵਿਚ ਜ਼ਿਕਰ ਤੱਕ ਨਾ ਕਰਨਾ ਸਰਕਾਰ ਸਰਕਾਰ ਦੀ ਮੀਡੀਆ ਪ੍ਰਤੀ ਬੇਰੁਖ਼ੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਤੇ ਐਸ. ਐਸ. ਪੀ. ਵਲੋਂ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਬੁਢਲਾਡਾ 'ਚ ਮਨਿਆਰੀ ਦੀ ਦੁਕਾਨ 'ਚੋਂ ਲੱਖਾਂ ਦੀ ਚੋਰੀ
Ad Position 24