10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡੀ.ਸੀ. ਤੇ ਐਸ. ਐਸ. ਪੀ. ਵਲੋਂ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 11-03-2026

ਮਾਨਸਾ, 10 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਨਾਲ ਸਥਾਨਕ ਨਵੀਂ ਅਨਾਜ ਮੰਡੀ 'ਚ 13 ਤੋਂ 22 ਮਾਰਚ ਤੱਕ ਸਰਸ ਮੇਲਾ ਲਗਾਇਆ ਜਾ ਰਿਹਾ ਹੈ | ਨਵਜੋਤ ਕੌਰ ਡਿਪਟੀ ਕਮਿਸ਼ਨਰ ਤੇ ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਮਾਨਸਾ ਨੇ ਅੱਜ ਮੇਲੇ ਵਾਲੀ ਥਾਂ ਦਾ ਦੌਰਾ ਕਰਨ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋੜੀਂਦੇ ਪ੍ਰਬੰਧ ਮਿਥੇ ਸਮੇਂ 'ਚ ਲਾਜ਼ਮੀ ਮੁਕੰਮਲ ਕਰ ਲੈਣ | ਡੀ.ਸੀ. ਨੇ ਦੱਸਿਆ ਕਿ ਮੇਲੇ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਸੈਂਕੜੇ ਦਸਤਕਾਰ, ਸ਼ਿਲਪਕਾਰ ਪਹੁੰਚਣਗੇ | ਉਨ੍ਹਾਂ ਦਾਅਵਾ ਕੀਤਾ ਕਿ ਇਹ ਮੇਲਾ ਜਿੱਥੇ ਦੇਸ਼ ਦੀ ਵਿਭਿੰਨਤਾ ਵਿਚ ਏਕਤਾ ਅਤੇ ਅਮੀਰ ਸੱਭਿਆਚਾਰ ਦੀ ਝਲਕ ਪੇਸ਼ ਕਰੇਗਾ ਉੱਥੇ ਹੀ ਲੋਕਾਂ ਲਈ ਮਨੋਰੰਜਨ ਅਤੇ ਖ਼ਰੀਦਦਾਰੀ ਦਾ ਵੱਡਾ ਕੇਂਦਰ ਹੋਵੇਗਾ | ਐਸ. ਐਸ. ਪੀ. ਅਨੁਸਾਰ ਮੇਲੇ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੀ.ਆਈ.ਪੀਜ਼, ਮੀਡੀਆ ਅਤੇ ਆਮ ਲੋਕਾਂ ਦੇ ਦਾਖ਼ਲੇ ਲਈ ਵੱਖ-ਵੱਖ ਗੇਟ ਬਣਵਾਏ ਜਾ ਰਹੇ ਹਨ | ਇਸ ਤੋਂ ਇਲਾਵਾ ਵਾਹਨਾਂ ਦੀ ਪਾਰਕਿੰਗ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ | ਕਾਬਲੇ-ਗ਼ੌਰ ਰਹੇ ਮੇਲੇ ਦੌਰਾਨ ਵੱਖ-ਵੱਖ ਦਿਨੀਂ ਸ਼ਾਮ ਵੇਲੇ ਪੰਜਾਬੀ ਦੇ ਪ੍ਰਸਿੱਧ ਫ਼ਨਕਾਰ ਗੁਰਦਾਸ ਮਾਨ, ਹਰਭਜਨ ਮਾਨ, ਕੁਲਵਿੰਦਰ ਬਿੱਲਾ, ਆਰ. ਨੇਤ, ਕੋਰਆਲਾ ਮਾਨ ਮਿਆਰੀ ਗਾਇਕੀ ਨਾਲ ਸਰੋਤਿਆਂ ਨੂੰ ਸਰਸ਼ਾਰ ਕਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਏ. ਡੀ. ਸੀ. ਅਨੁਪਿ੍ਤਾ ਜੌਹਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੁਰਲੀਨ ਕੌਰ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸਖੀ ਸੰਵਾਦ 'ਚੁੱਪ ਤੋਂ ਚਾਨਣ ਤੱਕ' ਸਿਰਲੇਖ ਅਧੀਨ ਸਮਾਗਮ <br/> ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਬਜਟ 'ਚ ਪੱਤਰਕਾਰਾਂ ਨੂੰ ਅਣਗੌਲਿਆ ਕਰਨ ਦੀ ਨਿੰਦਾ
Ad Position 24