10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਰਤ-ਅਮਰੀਕਾ ਵਪਾਰਕ ਸਮਝੌਤਾ ਦੇਸ਼ ਦੀ ਕਿਸਾਨੀ ਲਈ ਘਾਤਕ ਸਾਬਤ ਹੋਵੇਗਾ-ਕਾਦੀਆਂ <br/>

Ad Position 21
No active advertisement
ਅਜੀਤ ਡੈਸਕ 11-03-2026
ਮਾਨਸਾ, 10 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਨੇੜਲੇ ਪਿੰਡ ਗਾਗੋਵਾਲ ਵਿਖੇ ਜਥੇਬੰਦੀ ਦੀ ਮਜ਼ਬੂਤੀ ਅਤੇ ਕਿਸਾਨੀ ਮਸਲਿਆਂ ਨੂੰ ਲ ਕੇ ਤਿੱਖੇ ਸੰਘਰਸ਼ ਦੀ ਵਿਉਂਤਬੰਦੀ ਲਈ ਕਿਸਾਨ ਪੰਚਾਇਤ ਕੀਤੀ ਗਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਤੇ ਮੀਡੀਆ ਜਨਰਲ ਸਕੱਤਰ ਵੀਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੀ ਕਿਸਾਨੀ ਲਈ ਘਾਤਕ ਸਾਬਤ ਹੋਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਮਝੌਤੇ ਤੋਂ ਇਲਾਵਾ ਹੋਰ ਕਿਸਾਨੀ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਦੇ ਪਿੜ 'ਚ ਕੁੱਦਣ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨੀ ਮਸਲਿਆਂ ਪ੍ਰਤੀ ਗੰਭੀਰ ਨਹੀਂ ਹਨ | ਉਨ੍ਹਾਂ ਮੰਗ ਕੀਤੀ ਕਿ ਵਪਾਰਕ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ, ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਤੈਅ ਕੀਤੇ ਜਾਣ, ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ 'ਤੇ ਲੀਕ ਮਾਰਨ ਦੇ ਨਾਲ ਹੀ ਬਿਜਲੀ ਸੋਧ ਤੇ ਬੀਜ ਬਿੱਲ 2025 ਸੰਸਦ 'ਚ ਪੇਸ਼ ਕਰਨ ਤੋਂ ਰੋਕਿਆ ਜਾਵੇ | ਉਨ੍ਹਾਂ ਆਖਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਪੰਜਾਬ ਕਰਜ਼ਾ ਮੁਕਤ ਦੇ ਵਾਅਦੇ ਅਨੁਸਾਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਹੈ, ਜਿਸ ਦਾ ਖ਼ਮਿਆਜ਼ਾ 2027 ਦੀਆਂ ਚੋਣਾਂ 'ਚ ਭੁਗਤਣਾ ਪਵੇਗਾ | ਉਨ੍ਹਾਂ ਦੱਸਿਆ ਕਿ ਜਥੇਬੰਦੀ ਚਿੱਪ ਵਾਲੇ ਬਿਜਲੀ ਮੀਟਰ ਨਹੀਂ ਲੱਗਣ ਦੇਵੇਗੀ | ਅਨੁਸ਼ਾਸਨੀ ਕਮੇਟੀ ਪੰਜਾਬ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਮੰਗ ਉਠਾਈ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜਮਾਂਬੰਦੀ ਰਿਕਾਰਡ 'ਚ ਕੀਤੀਆਂ ਲਾਲ ਐਂਟਰੀਆਂ ਅਤੇ ਪੁਲਿਸ ਵਲੋਂ ਦਰਜ ਕੀਤੇ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ | ਇਕੱਤਰਤਾ ਨੂੰ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ, ਹਰਦੇਵ ਸਿੰਘ ਕੋਟਧਰਮੂ, ਮਾਸਟਰ ਗੁਰਜੰਟ ਸਿੰਘ ਝੁਨੀਰ, ਸ਼ਿੰਗਾਰਾ ਸਿੰਘ ਦੋਦੜਾ, ਮਹਿੰਦਰ ਸਿੰਘ ਦਲੇਲ ਸਿੰਘ ਵਾਲਾ, ਜੱਗਰ ਸਿੰਘ ਰਾਏਪੁਰ ਆਦਿ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਅਧਿਆਪਕਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਵਿਧਾਇਕ ਦੀ ਪਤਨੀ ਨੇ 'ਆਪ' ਦੀਆਂ ਮਹਿਲਾ ਵਰਕਰਾਂ ਦਾ ਮੂੰਹ ਮਿੱਠਾ ਕਰਵਾਇਆ <br/>
Ad Position 24