10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਅਧਿਆਪਕਾਂ ਵਲੋਂ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 11-03-2026
ਮਾਨਸਾ, 10 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਤਿੱਖੀ ਨਾਅਰੇਬਾਜ਼ੀ ਕੀਤੀ | ਅਧਿਆਪਕ ਆਗੂ ਕਰਮਜੀਤ ਸਿੰਘ ਤਾਮਕੋਟ, ਰਾਜਵਿੰਦਰ ਸਿੰਘ ਬਹਿਣੀਵਾਲ, ਲਖਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਲੋੜੀਂਦਾ ਬਜਟ ਨਾ ਹੋਣ ਕਰ ਕੇ ਜ਼ਿਲੇ੍ਹ ਦੇ ਵੱਡੀ ਗਿਣਤੀ 'ਚ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਹਰ ਵਰੇ੍ਹ ਫਰਵਰੀ ਮਹੀਨੇ ਦੀ ਤਨਖ਼ਾਹ ਬਜਟ ਕਾਰਨ ਕਾਫ਼ੀ ਦੇਰੀ ਨਾਲ ਮਿਲਦੀ ਹੈ | ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਕਰਜ਼ਿਆਂ ਦੀਆਂ ਕਿਸ਼ਤਾਂ ਟੁੱਟ ਰਹੀਆਂ ਅਤੇ ਬੱਚਿਆਂ ਦੀਆਂ ਫ਼ੀਸਾਂ ਅਤੇ ਹੋਰ ਖਰਚੇ ਰੁਕੇ ਪਏ ਹਨ ਪਰ ਅਫ਼ਸਰਾਂ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 12 ਮਾਰਚ ਤੱਕ ਤਨਖ਼ਾਹ ਨਾ ਮਿਲੀ ਤਾਂ 13 ਮਾਰਚ ਨੂੰ ਮੁੜ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਹੰਸਾ ਸਿੰਘ ਡੇਲੂਆਣਾ, ਸੁਖਵੀਰ ਸਿੰਘ, ਨਵੀਨ ਬੋਹਾ, ਰਣਜੀਤ ਸਿੰਘ, ਮਨਜੀਤ ਸਿੰਘ ਅਕਲੀਆ, ਕੁਲਦੀਪ ਸਿੰਘ ਅੱਕਾਂਵਾਲੀ, ਸੁਖਚੈਨ ਸਿੰਘ ਸੇਖੋਂ, ਮਨਮੋਹਨ ਸਿੰਘ, ਜਗਮੀਤ ਸਿੰਘ, ਸਹਿਦੇਵ ਸਿੰਘ, ਰੋਮੀ ਸਿੰਘ, ਵਰਿੰਦਰਪਾਲ, ਜਗਤਾਰ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਬਰਨਾਲਾ, ਤੇਜਿੰਦਰ ਸਿੰਘ, ਲੱਖਾ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਤਗੁਰੂ ਸੇਵਾ ਟਰੱਸਟ ਵਲੋਂ ਸਤਿਸੰਗ ਅੱਜ ਤੋਂ ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰਕ ਸਮਝੌਤਾ ਦੇਸ਼ ਦੀ ਕਿਸਾਨੀ ਲਈ ਘਾਤਕ ਸਾਬਤ ਹੋਵੇਗਾ-ਕਾਦੀਆਂ <br/>
Ad Position 24