ਮਾਨਸਾ, 10 ਮਾਰਚ (ਸ.ਰਿ.)- ਸਤਿਗੁਰੂ ਸੇਵਾ ਟਰੱਸਟ ਮਾਨਸਾ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾ ਤੇ ਜਨਰਲ ਸਕੱਤਰ ਸੰਜੀਵ ਕੁਮਾਰ ਪਿੰਕਾ ਨੇ ਦੱਸਿਆ ਕਿ ਟਰੱਸਟ ਦੇ ਕੌਮੀ ਸਕੱਤਰ ਆਨੰਦ ਪ੍ਰਕਾਸ਼ਤ ਦੀ ਅਗਵਾਈ ਹੇਠ ਪਾਂਚ ਸ਼ਾਮ ਕਨੱਈਆ ਕੇ ਨਾਮ ਸਤਿਸੰਗ ਸਥਾਨਕ ਪੁਰਾਣੀ ਅਨਾਜ ਮੰਡੀ ਮਾਨਸਾ ਨੇੜੇ ਰਾਮ ਨਾਟਕ ਕਲੱਬ ਵਿਖੇ ਸ਼ਾਮ 8 ਤੋਂ ਲੈ ਕੇ ਰਾਤ 10 ਵਜੇ ਤੱਕ ਹੋਵੇਗਾ | ਉਨ੍ਹਾਂ ਦੱਸਿਆ ਕਿ 11 ਤੋਂ 15 ਮਾਰਚ ਤੱਕ ਸਵਾਮੀ ਭੁਵਨੇਸ਼ਵਰੀ ਦੇਵੀ ਜੀ ਮਹਾਰਾਜ ਪਵਿੱਤਰ ਵਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨ ਲਈ ਪਹੁੰਚ ਰਹੇ ਹਨ |