ਭੀਖੀ, 10 ਮਾਰਚ (ਪ.ਪ.)- ਨੇੜਲੇ ਪਿੰਡ ਧਲੇਵਾਂ ਦੀ ਹੋਣਹਾਰ ਧੀ ਮਨਪ੍ਰੀਤ ਕੌਰ ਨੇ ਯੂ.ਪੀ.ਐਸ.ਸੀ. ਪ੍ਰੀਖਿਆ 'ਚ 136ਵਾਂ ਰੈਂਕ ਹਾਸਲ ਕਰਕੇ ਆਪਣੇ ਪਰਿਵਾਰ, ਪਿੰਡ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਪਾਰਟੀ ਵਲੋਂ ਮਨਪ੍ਰੀਤ ਦਾ ਸਨਮਾਨ ਵੀ ਕੀਤਾ | ਉਨ੍ਹਾਂ ਕਿਹਾ ਕਿ ਮਨਪ੍ਰੀਤ ਦੀ ਇਹ ਕਾਮਯਾਬੀ ਇਲਾਕੇ ਦੀਆਂ ਧੀਆਂ ਲਈ ਵੱਡੀ ਪ੍ਰੇਰਣਾ ਬਣੇਗੀ | ਇਸ ਦੌਰਾਨ ਪ੍ਰਦੇਸ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਵੀਡੀਓ ਕਾਲ ਰਾਹੀਂ ਮਨਪ੍ਰੀਤ ਨਾਲ ਗੱਲਬਾਤ ਕਰਦਿਆਂ ਪਰਿਵਾਰ ਨੂੰ ਵਧਾਈ ਦਿੱਤੀ | ਇਸ ਮੌਕੇ ਰਵਿੰਦਰ ਬਾਵਾ, ਚਮਕੌਰ ਸਿੰਘ ਧਲੇਵਾਂ, ਸੁਖਦੇਵ ਸਿੰਘ, ਸੁਖਵੰਤ ਸਿੰਘ, ਜਗਤਾਰ ਸਿੰਘ ਸਮਾਓਾ ਆਦਿ ਹਾਜ਼ਰ ਸਨ |