ਬੁਢਲਾਡਾ, 10 ਮਾਰਚ (ਸਵਰਨ ਸਿੰਘ ਰਾਹੀ)- ਸਥਾਨਕ ਆਦਰਸ਼ ਮਾਡਲ ਸਕੂਲ ਵਿਖੇ ਵਿਦਿਆਰਥੀਆਂ ਦੇ ਹਿਸਾਬ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸਬੰਧਿਤ ਅੰਤਰ ਹਾਊਸ ਆਮ ਵਿਗਿਆਨ ਮੁਕਾਬਲੇ ਕਰਵਾਏ ਗਏ | ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਮਨਚੰਦਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਤੀਜੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ, 'ਚ ਗਰੁੱਪ ਏ ਦੇ ਵਿਦਿਆਰਥੀ ਕੋਮਲ ਰਾਣੀ, ਹਸਨਪ੍ਰੀਤ ਕੌਰ, ਯਸ਼ ਕੁਮਾਰ, ਨਿਤੇਸ਼ ਗਰਗ, ਏਕਮਜੀਤ ਸਿੰਘ, ਅਲੀਸ਼ਾ ਸ਼ਾਮਲ ਸਨ | ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਦੇ ਹਨ ਉੱਥੇ ਹੀ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ | ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |