10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਿਸਾਨਾਂ ਨੂੰ ਨਰਮੇ ਦੀ ਖੇਤੀ ਵੱਲ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 11-03-2026
ਝੁਨੀਰ, 10 ਮਾਰਚ (ਸੰਜੀਵ ਸਿੰਗਲਾ)- ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਵਿਭਿੰਨਤਾ ਮੁਹਿੰਮ ਤਹਿਤ ਨਰਮੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਵਿਕਾਸ ਅਫ਼ਸਰ ਨਵਕਰਨਜੋਤ ਸਿੰਘ ਅਤੇ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਜਾਗਰੂਕਤਾ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਖੇਤੀ ਮਾਹਿਰਾਂ ਨੇ ਕਿਹਾ ਕਿ ਰਵਾਇਤੀ ਫ਼ਸਲ ਚੱਕਰ ਤੋਂ ਇਲਾਵਾ ਨਰਮੇ ਦੀ ਖੇਤੀ ਅਪਣਾਉਣ ਨਾਲ ਨਾ ਸਿਰਫ਼ ਜ਼ਮੀਨ ਦੀ ਸਿਹਤ ਸੁਧਰੇਗੀ ਸਗੋਂ ਕਿਸਾਨਾਂ ਦੀ ਆਮਦਨ 'ਚ ਵੀ ਵਾਧਾ ਹੋਵੇਗਾ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਪ੍ਰੋਤਸਾਹਨ ਅਤੇ ਨਰਮੇ ਦੀ ਬਿਜਾਈ ਲਈ ਤਕਨੀਕੀ ਸਹਾਇਤਾ ਅਤੇ ਰਹਿਨੁਮਾਈ ਖੇਤੀਬਾੜੀ ਵਿਭਾਗ ਵਲੋਂ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਨਰਮੇ ਦੀ ਫ਼ਸਲ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਵਰਗੇ ਕੀੜਿਆਂ ਤੋਂ ਬਚਾਅ ਲਈ ਪਹਿਲਾਂ ਤੋਂ ਯੋਜਨਾ ਬਣਾ ਕੇ ਸਮੇਂ ਸਿਰ ਬੀਜ ਦੀ ਚੋਣ, ਬੀਜ ਸਟੇਰੀਲਾਈਜ਼ੇਸ਼ਨ, ਫੇਰੋਮੋਨ ਟਰੈਪ ਲਗਾਉਣ, ਸਿਫ਼ਾਰਸ਼ੀ ਦਵਾਈਆਂ ਦੀ ਸਹੀ ਮਾਤਰਾ ਅਤੇ ਇਕਿ੍ਤ ਕੀਟ ਪ੍ਰਬੰਧਨ ਤਰੀਕੇ ਅਪਣਾਉਣ ਦੀ ਸਲਾਹ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਚਿੱਟਾ, ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਆਦਰਸ਼ ਸਕੂਲ ਵਿਖੇ ਵਿਦਿਆਰਥੀਆਂ ਦੇ ਆਮ ਗਿਆਨ ਮੁਕਾਬਲੇ ਕਰਵਾਏ <br/>
Ad Position 24