ਮਾਨਸਾ ਪੁਲਿਸ ਵਲੋਂ ਚਿੱਟਾ, ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ
ਅਜੀਤ ਡੈਸਕ
11-03-2026
ਚਿੱਟਾ ਤੇ ਨਸ਼ੀਲੀਆਂ ਗੋਲੀਆਂ ਫੜੀਆਂ-ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਦੀਪਕ ਕੁਮਾਰ ਵਾਸੀ ਮਾਨਸਾ ਕੋਲੋਂ 45 ਗ੍ਰਾਮ ਚਿੱਟਾ ਤੇ 20 ਨਸ਼ੀਲੀਆਂ ਗੋਲੀਆਂ, ਥਾਣਾ ਬੁਢਲਾਡਾ ਪੁਲਿਸ ਨੇ ਸਨੀ ਵਾਸੀ ਬੁਢਲਾਡਾ ਹਾਲ ਅਹਿਮਦਪੁਰ ਤੋਂ 20 ਨਸ਼ੀਲੀਆਂ ਗੋਲੀਆਂ, ਸੀ.ਆਈ.ਏ ਸਟਾਫ਼ ਪੁਲਿਸ ਨੇ ਅਕਾਸ ਕੁਮਾਰ ਵਾਸੀ ਸਰਦੂਲਗੜ੍ਹ ਤੋਂ 7 ਗ੍ਰਾਮ ਚਿੱਟਾ ਅਤੇ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਅਰਜੁਨ ਸਿੰਘ ਵਾਸੀ ਮਾਨਸਾ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |